
ਵਾਤਾਵਰਣ ਸੁਰੱਖਿਆ ਕਾਨੂੰਨ ਲਾਗੂ ਕਰਨ ਸਬੰਧੀ ਸੁਪਰੀਕ ਕੋਰਟ ਨੇ ਕੀਤੀ ਕੇਂਦਰ ਦੀ ਖਿਚਾਈ
- by Jasbeer Singh
- October 23, 2024

ਵਾਤਾਵਰਣ ਸੁਰੱਖਿਆ ਕਾਨੂੰਨ ਲਾਗੂ ਕਰਨ ਸਬੰਧੀ ਸੁਪਰੀਕ ਕੋਰਟ ਨੇ ਕੀਤੀ ਕੇਂਦਰ ਦੀ ਖਿਚਾਈ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਦੀ ਖਿਚਾਈ ਕਰਦਿਆਂ ਵਾਤਾਵਰਣ ਸੁਰੱਖਿਆ ਕਾਨੂੰਨ ਨੂੰ “ਸ਼ਕਤੀਹੀਣ” ਦੱਸਿਆ ਅਤੇ ਕਿਹਾ ਕਿ ਸੀਏਕਿਊਐਮ ਐਕਟ ਦੇ ਤਹਿਤ ਜੋ ਕਿ ਪਰਾਲੀ ਸਾੜਨ ਲਈ ਜੁਰਮਾਨੇ ਨਾਲ ਸੰਬੰਧਿਤ ਹੈ, ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ । ਜਸਟਿਸ ਅਭੈ ਐਸ ਓਕਾ, ਅਹਸਾਨੁਦੀਨ ਅਮਾਨੁੱਲਾ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਕੌਮੀ ਰਾਜਧਾਨੀ ਖੇਤਰ ਅਤੇ ਆਸਪਾਸ ਖੇਤਰ ਐਕਟ 2021 (ਸੀ ਏ ਕਿਊ ਐਮ ਐਕਟ) ਵਿੱਚ ਹਵਾ ਗੁਣਵੱਤਾ ਪ੍ਰਬੰਧਨ ਲਈ ਕਮਿਸ਼ਨ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਵਿਵਸਥਾ ਨੂੰ ਲਾਗੂ ਕਰਨ ਲਈ ਲੋੜੀਂਦੀ ਮਸ਼ੀਨਰੀ ਬਣਾਏ ਬਿਨ੍ਹਾਂ ਹੀ ਬਣਾਇਆ ਗਿਆ ਸੀ । ਇਸ ਮੌਕੇ ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੇ ਕਿਹਾ ਕਿ ਸੀ ਏ ਕਿਊ ਐਮ ਐਕਟ ਦੀ ਧਾਰਾ 15 ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਇਸਦੇ ਲਈ ਨਿਯਮ 10 ਦਿਨਾਂ ਵਿੱਚ ਜਾਰੀ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਇੱਕ ਨਿਰਣਾਇਕ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ ਅਤੇ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਕੀਤੀਆਂ ਜਾਣਗੀਆਂ ।
Related Post
Popular News
Hot Categories
Subscribe To Our Newsletter
No spam, notifications only about new products, updates.