post

Admin

(Chief Editor)

National

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਜ਼ਮਾਨਤ ਪਟੀਸ਼ਨ `ਤੇ ਫ਼ੈਸਲਾ ਰੱਖਿਆ ਸੁਰੱਖਿਅਤ

post-img

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਜ਼ਮਾਨਤ ਪਟੀਸ਼ਨ `ਤੇ ਫ਼ੈਸਲਾ ਰੱਖਿਆ ਸੁਰੱਖਿਅਤ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦੇਸ਼ ਦੀ ਮਾਯੋਗ ਸਰਵਉਚ ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ `ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ `ਤੇ ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਸੀਬੀਆਈ ਅਤੇ ਕੇਜਰੀਵਾਲ ਨੇ ਆਪੋ-ਆਪਣੀਆਂ ਪੇਸ਼ ਦਲੀਲਾਂ ਨੂੰ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ `ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਉਹ ਮੰਗਲਵਾਰ ਨੂੰ ਕੇਜਰੀਵਾਲ ਦੀ ਪਟੀਸ਼ਨ ‘ਤੇ ਜ਼ਮਾਨਤ ਅਤੇ ਗ੍ਰਿਫ਼ਤਾਰੀ ‘ਤੇ ਆਪਣਾ ਫ਼ੈਸਲਾ ਦੇਵੇਗੀ। ਪਟੀਸ਼ਨ ਵਿੱਚ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ।

Related Post

Instagram