
ਸੁਪਰੀਮ ਕੋਰਟ ਦੇ ਜੱਜ ਵੱਲੋਂ ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
- by Jasbeer Singh
- July 11, 2024

ਸੁਪਰੀਮ ਕੋਰਟ ਦੇ ਜੱਜ ਵੱਲੋਂ ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਨਵੀਂ ਦਿੱਲੀ, 11 ਜੁਲਾਈ : ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੇ ਕੁਮਾਰ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਆਬਕਾਰੀ ਨੀਤੀ ਕੇਸ ਵਿਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਮੁੜ ਸੁਰਜੀਤ ਕਰਨ ਦੀ ਮੰਗ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ 15 ਜੁਲਾਈ ਢੁਕਵੀਂ ਬੈਂਚ ਅੱਗੇ ਇਸ ਨੂੰ ਸੂਚੀਬੱਧ ਕਰਨ ਦਾ ਨਿਰਦੇਸ਼ ਦਿੱਤਾ ਹੈ।