
National
0
ਸੁਪਰੀਮ ਕੋਰਟ ਨੇ ਕੀਤਾ ਇਮਾਰਤਾਂ ਨੂੰ ਢਾਹੁਣ ਦੀ ਕਥਿਤ ਗ਼ੈਰ ਕਾਨੂੰਨੀ ਕਾਰਵਾਈ ਉੱਤੇ ਰੋਕ ਲਾਉਣ ਤੋਂ ਇਨਕਾਰ
- by Jasbeer Singh
- October 26, 2024

ਸੁਪਰੀਮ ਕੋਰਟ ਨੇ ਕੀਤਾ ਇਮਾਰਤਾਂ ਨੂੰ ਢਾਹੁਣ ਦੀ ਕਥਿਤ ਗ਼ੈਰ ਕਾਨੂੰਨੀ ਕਾਰਵਾਈ ਉੱਤੇ ਰੋਕ ਲਾਉਣ ਤੋਂ ਇਨਕਾਰ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਗੁਜਰਾਤ ਦੇ ਗਿਰ ਸੋਮਨਾਥ ਵਿਚ ਮੁਸਲਿਮ ਭਾਈਚਾਰੇ ਦੇ ਧਾਰਮਿਕ ਅਸਥਾਨਾਂ ਤੇ ਹੋਰਨਾਂ ਇਮਾਰਤਾਂ ਨੂੰ ਢਾਹੁਣ ਦੀ ਕਥਿਤ ਗ਼ੈਰ ਕਾਨੂੰਨੀ ਕਾਰਵਾਈ ਉੱਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ । ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸੁਣਵਾਈ ਦੌਰਾਨ ਸ਼ੁਰੂਆਤ ਵਿਚ ਰੋਕ ਲਾਉਣ ਤੋਂ ਨਾਂਹ ਕੀਤੀ, ਹਾਲਾਂਕਿ ਸੁਣਵਾਈ ਅੱਗੇ ਵਧਣ ਦੇ ਨਾਲ ਬੈਂਚ ਨੇ ਕਿਹਾ ਕਿ ਇਸ ਪੜਾਅ ਉੱਤੇ ਅਜਿਹੇ ਕਿਸੇ ਹੁਕਮ ਦੀ ਲੋੜ ਨਹੀਂ ਹੈ। ਮੁਸਲਿਮ ਧਿਰ ਵੱਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਸਬੰਧਤ ਜਾਇਦਾਦਾਂ ਵਕਫ਼ ਜ਼ਮੀਨ ਉੱਤੇ ਹਨ ਅਤੇ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਜਾਵੇ ਕਿ ਇਸ ਵਿਚ ਕਿਸੇ ਤੀਜੀ ਧਿਰ ਦਾ ਦਖ਼ਲ ਨਾ ਹੋਵੇ ।