ਸੁਪਰੀਮ ਕੋਰਟ ਵੱਲੋਂ ਤਿਲੰਗਾਨਾ ਦੇ ਮੁੱਖ ਮੰਤਰੀ ਨਾਲ ਜੁੜੇ ਮੁਕੱਦਮੇ ਨੂੰ ਟਰਾਂਸਫਰ ਕਰਨ ਤੋਂ ਇਨਕਾਰ
- by Jasbeer Singh
- September 20, 2024
ਸੁਪਰੀਮ ਕੋਰਟ ਵੱਲੋਂ ਤਿਲੰਗਾਨਾ ਦੇ ਮੁੱਖ ਮੰਤਰੀ ਨਾਲ ਜੁੜੇ ਮੁਕੱਦਮੇ ਨੂੰ ਟਰਾਂਸਫਰ ਕਰਨ ਤੋਂ ਇਨਕਾਰ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 2015 ਦੇ ‘ਨਕਦੀ ਬਦਲੇ ਵੋਟ’ ਸਬੰਧੀ ਮਾਮਲੇ ਵਿੱਚ ਮੁਕੱਦਮੇ ਨੂੰ ਟਰਾਂਸਫਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਕੇਸ ਵਿੱਚ ਮੁੱਖ ਮੰਤਰੀ ਏ ਰੇਵੰਤ ਰੈਡੀ ਅਤੇ ਹੋਰ ਸ਼ਾਮਲ ਹਨ। ਸੁਪਰੀਮ ਕੋਰਟ ਨੇ ਰੈੱਡੀ ਨੂੰ ਨਿਰਦੇਸ਼ ਦਿੱਤਾ ਕਿ ਉਹ ਕੇਸ ਵਿੱਚ ਇਸਤਗਾਸਾ ਦੇ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਨਾਲ ਦਖ਼ਲ ਨਾ ਦੇਣ।ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਹੁਕਮ ਦਿੱਤਾ ਕਿ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਦੇ ਡਾਇਰੈਕਟਰ ਜਨਰਲ ਕੇਸ ਦੀ ਪੈਰਵੀ ਦੇ ਸਬੰਧ ਵਿੱਚ ਤਿਲੰਗਾਨਾ ਦੇ ਮੁੱਖ ਮੰਤਰੀ ਨੂੰ ਰਿਪੋਰਟ ਨਹੀਂ ਕਰਨਗੇ। ਰੈੱਡੀ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਕੇਸ ਦੀ ਸੁਣਵਾਈ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਸਿਆਸੀ ਉਦੇਸ਼’ ਨਾਲ ਦਾਇਰ ਕੀਤੀ ਗਈ ਸੀ।
