
ਸੁਪਰੀਮ ਕੋਰਟ ਨੇ ਮੰਗਿਆ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਤੋਂ ਜਵਾਬ
- by Jasbeer Singh
- November 19, 2024

ਸੁਪਰੀਮ ਕੋਰਟ ਨੇ ਮੰਗਿਆ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਤੋਂ ਜਵਾਬ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਕਮਿਸ਼ਨ ਨੂੰ ਬਦਨਾਮ ਕਰਨ ਵਿਰੁੱਧ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੁੱਛਿਆ ਹੈ ਕਿ ਕੀ ਉਹ ਜਸਟਿਸ ਰਣਜੀਤ ਸਿੰਘ ਖਿਲਾਫ ਦਿੱਤੇ ਗਏ ਇਤਰਾਜ਼ਯੋਗ ਬਿਆਨਾਂ ਲਈ ਅਫਸੋਸ ਪ੍ਰਗਟ ਕਰਨ ਲਈ ਤਿਆਰ ਹਨ।ਜਸਟਿਸ ਰਣਜੀਤ ਸਿੰਘ ਦੀ ਪਟੀਸ਼ਨ `ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਬਿਹਤਰ ਹੋਵੇਗਾ ਜੇਕਰ ਦੋਵੇਂ ਧਿਰਾਂ ਆਪਸ `ਚ ਗੱਲਬਾਤ ਕਰਕੇ ਮਸਲੇ ਨੂੰ ਸੁਲਝਾਉਣ ਦੀ ਕੋਸਿ਼ਸ਼ ਕਰਨ।ਅਦਾਲਤ ਨੇ ਜਸਟਿਸ ਰਣਜੀਤ ਕੁਮਾਰ ਵੱਲੋਂ ਪੇਸ਼ ਹੋਏ ਵਕੀਲ ਨੂੰ ਪੁੱਛਿਆ ਹੈ ਕਿ ਜੇਕਰ ਮਜੀਠੀਆ ਅਤੇ ਬਾਦਲ ਦੋਵੇਂ ਅਫ਼ਸੋਸ ਪ੍ਰਗਟ ਕਰਦੇ ਹਨ ਤਾਂ ਕੀ ਉਹ ਇਸ ਨੂੰ ਮੰਨ ਕੇ ਕੇਸ ਖ਼ਤਮ ਕਰਨ ਲਈ ਤਿਆਰ ਹਨ?