ਸੁਪਰੀਮ ਕੋਰਟ ਨੇ ਮੰਗਿਆ ਮਨੀ ਲਾਂਡਰਿੰਗ ਮਾਮਲੇ `ਚ ਵਿਧਾਇਕ ਅੱਬਾਸ ਅੰਸਾਰੀ ਦੀ ਜ਼ਮਾਨਤ ਪਟੀਸ਼ਨ `ਤੇ ਇਨਫੋਰਸਮੈਂਟ ਡਾਇਰੈ
- by Jasbeer Singh
- August 14, 2024
ਸੁਪਰੀਮ ਕੋਰਟ ਨੇ ਮੰਗਿਆ ਮਨੀ ਲਾਂਡਰਿੰਗ ਮਾਮਲੇ `ਚ ਵਿਧਾਇਕ ਅੱਬਾਸ ਅੰਸਾਰੀ ਦੀ ਜ਼ਮਾਨਤ ਪਟੀਸ਼ਨ `ਤੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮਨੀ ਲਾਂਡਰਿੰਗ ਮਾਮਲੇ `ਚ ਜੇਲ੍ਹ `ਚ ਬੰਦ ਵਿਧਾਇਕ ਅੱਬਾਸ ਅੰਸਾਰੀ ਦੀ ਜ਼ਮਾਨਤ ਪਟੀਸ਼ਨ `ਤੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ ਹੈ। ਅੱਬਾਸ ਅੰਸਾਰੀ ਗੈਂਗਸਟਰ ਤੋਂ ਸਿਆਸਤਦਾਨ ਬਣੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਦਾ ਪੁੱਤਰ ਹੈ, ਜਿਸ ਦੀ ਕੁਝ ਮਹੀਨੇ ਪਹਿਲਾਂ ਜੇਲ੍ਹ ਵਿੱਚ ਮੌਤ ਹੋ ਗਈ ਸੀ।ਜਸਟਿਸ ਐਮ. ਐਮ. ਸੁੰਦਰੇਸ਼ ਤੇ ਸੰਦੀਪ ਮਹਿਤਾ ਦੀ ਬੈਂਚ ਨੇ ਅੰਸਾਰੀ ਵੱਲੋਂ ਦਾਇਰ ਅਪੀਲ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ `ਚ ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ 1 ਮਈ ਨੂੰ ਅੰਸਾਰੀ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ।

