post

Jasbeer Singh

(Chief Editor)

National

ਸੁਪਰੀਮ ਕੋਰਟ ਨੇ ਅਸਾਮ ਵਿੱਚ ਗੈਰ-ਕਾਨੂੰਨੀ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਸਬੰਧੀ ਨਾਗਰਿਕਤਾ ਐਕਟ ਦੀ ਧਾਰਾ 6ਏ ਦ

post-img

ਸੁਪਰੀਮ ਕੋਰਟ ਨੇ ਅਸਾਮ ਵਿੱਚ ਗੈਰ-ਕਾਨੂੰਨੀ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਸਬੰਧੀ ਨਾਗਰਿਕਤਾ ਐਕਟ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਨੂੰ ਰੱਖਿਆ ਬਰਕਰਾਰ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਅੱਜ 4:1 ਦੇ ਬਹੁਮਤ ਨਾਲ ਫੈਸਲਾ ਸੁਣਾਉਂਦੇ ਹੋਏ ਅਸਾਮ ਵਿੱਚ ਗੈਰ-ਕਾਨੂੰਨੀ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਸਬੰਧੀ ਨਾਗਰਿਕਤਾ ਐਕਟ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਬਰਕਰਾਰ ਰੱਖੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਕਿਹਾ ਕਿ ਅਸਾਮ ਸਮਝੌਤਾ ਪਰਵਾਸ ਦੀ ਸਮੱਸਿਆ ਦੀ ਸਿਆਸਤ ਦਾ ਹੱਲ ਹੈ। ਚੀਫ਼ ਜਸਟਿਸ ਚੰਦਰਚੂੜ, ਜਸਟਿਸ ਸੂਰਿਆਕਾਂਤ, ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਮਨੋਜ ਮਿਸ਼ਰਾ ਨੇ ਬਹੁਤ ਨਾਲ ਸੁਣਾਏ ਗਏ ਆਪਣੇ ਫੈਸਲੇ ਵਿੱਚ ਕਿਹਾ ਕਿ ਸੰਸਦ ਕੋਲ ਇਸ ਪ੍ਰਬੰਧ ਨੂੰ ਲਾਗੂ ਕਰਨ ਦੀ ਵਿਧਾਨਕ ਸਮਰੱਥਾ ਹੈ। ਜਸਟਿਸ ਪਾਰਦੀਵਾਲਾ ਨੇ ਅਸਹਿਮਤੀ ਜ਼ਾਹਿਰ ਕਰਦੇ ਹੋਏ ਧਾਰਾ 6ਏ ਨੂੰ ਅਸੰਵਿਧਾਨਕ ਕਰਾਰ ਦਿੱਤਾ।

Related Post