post

Jasbeer Singh

(Chief Editor)

ਸਿਸੋਦੀਆ ਦੀ ਜ਼ਮਾਨਤ ਸਬੰਧੀ ਨਵੀਂ ਪਟੀਸ਼ਨ ਸੂਚੀਬੱਧ ਕਰਨ ’ਤੇ ਵਿਚਾਰ ਕਰੇਗਾ ਸੁਪਰੀਮ ਕੋਰਟ

post-img

ਸਿਸੋਦੀਆ ਦੀ ਜ਼ਮਾਨਤ ਸਬੰਧੀ ਨਵੀਂ ਪਟੀਸ਼ਨ ਸੂਚੀਬੱਧ ਕਰਨ ’ਤੇ ਵਿਚਾਰ ਕਰੇਗਾ ਸੁਪਰੀਮ ਕੋਰਟ ਨਵੀਂ ਦਿੱਲੀ, 8 ਜੁਲਾਈ : ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਉਸ ਨਵੀਂ ਪਟੀਸ਼ਨ ਨੂੰ ਸੂਚੀਬੱਧ ਕਰਨ ਬਾਰੇ ਵਿਚਾਰ ਕਰੇਗਾ, ਜਿਸ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲਾ ਮਾਮਲਿਆਂ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਤੋਂ ਸੁਣਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਮਾਮਲਿਆਂ ’ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ 4 ਜੂਨ ਨੂੰ ਇਨਕਾਰ ਕਰ ਦਿੱਤਾ ਸੀ।

Related Post

Instagram