post

Admin

(Chief Editor)

National

ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦਾ ਸਮਾਂ ਖ਼ਤਮ

post-img

ਰਾਜ ਸਭਾ ਤੋਂ ਮੁਅੱਤਲੀ ਦਾ ਸਮਾਂ ਖ਼ਤਮ ਹੋਣ ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਰਾਜ ਸਭਾ ਚੇਅਰਮੈਨ ਜਗਦੀਪ ਧਨਖੜ ਦਾ ਧੰਨਵਾਦ ਕੀਤਾ। ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਰੱਖਣ ‘ਤੇ ਵਿਰੋਧਤਾ ਪ੍ਰਗਟਾਈ। ਸੰਸਦ ਵਿਚ ਜਾਣ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਸੰਜੇ ਸਿੰਘ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਤੋਂ ਪਹਿਲਾਂ ‘ਆਪ’ ਦੇ ਸੰਸਦ ਮੈਂਬਰਾਂ ਸਮੇਤ ਕੰਪਲੈਕਸ ਵਿਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ”ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਬੰਦ ਕਰੋ” ਅਤੇ ”ਤਾਨਾਸ਼ਾਹੀ ਨਹੀਂ ਚੱਲੇਗੀ” ਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ।

Related Post

Instagram