post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ 'ਚ ਆਪਣੀ ਮੰਗਾਂ ਨੂੰ ਲੈਕੇ ਅਧਿਆਪਕਾ ਨੇ ਕਿੱਤਾ ਰੋਸ ਪ੍ਰਦਰਸ਼ਨ ...

post-img

ਪਟਿਆਲਾ : (੧੪ ਅਗਸਤ ੨੦੨੪ ) : ਪੰਜਾਬੀ ਯੂਨੀਵਰਸਿਟੀ 'ਚ ਰੋਸ ਪ੍ਰਦਰਸ਼ਨ ਕਰ ਰਹੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਮਿਲਣ ਪਹੁੰਚੇ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ, ਕਿਹਾ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੀ ਨੀਅਤ ਸਾਫ਼ ਨਹੀਂ , ਉੱਥੇ ਮਹਿਲਾ ਅਧਿਆਪਕ ਵਾਈਸ ਚਾਂਸਲਰ ਦਫ਼ਤਰ ਦੀ ਛੱਤ 'ਤੇ ਚੜ੍ਹ ਗਈ, ਮਾਮਲਾ ਗਰਮਾ ਗਿਆ . ਬਾਈਟ : ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਗੁੱਸੇ 'ਚ ਆਏ ਕੁਝ ਮਹਿਲਾ ਅਧਿਆਪਕਾਂ ਯੂਨੀਵਰਸਿਟੀ ਦੀ ਇਮਾਰਤ ਚੜ੍ਹ ਗਈਆਂ ਅੱਜ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਧਰਨਾਕਾਰੀ ਅਧਿਆਪਕਾਂ ਨੂੰ ਮਿਲਣ ਲਈ ਪਹੁੰਚੇ, ਇਸ ਦੌਰਾਨ ਮੁੱਖ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਧਰਮਵੀਰ ਗਾਂਧੀ ਨੇ ਕਿਹਾ ਕਿ ਇਹ ਸਾਰੇ ਅਧਿਆਪਕ ਜੋ ਬਹੁਤ ਘੱਟ ਤਨਖ਼ਾਹਾਂ 'ਤੇ ਨੌਕਰੀ ਕਰ ਰਹੇ ਹਨ, ਉਨ੍ਹਾਂ ਨੂੰ ਪੱਕੀ ਨੌਕਰੀ ਨਹੀਂ ਦਿੱਤੀ ਜਾ ਰਹੀ, ਜਦਕਿ ਪੱਕੀ ਨੌਕਰੀ ਲਾਇ ਉਨ੍ਹਾਂ ਕੋਲ ਸਾਰੀਆਂ ਡਿਗਰੀਆਂ ਹਨ | ਕਿਤੇ ਨਾ ਕੀਤੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਸਰਕਾਰ ਦੇ ਦਬਾਅ ਹੇਠ ਆ ਕੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ |

Related Post