go to login
post

Jasbeer Singh

(Chief Editor)

Punjab, Haryana & Himachal

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ

post-img

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ- ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ਪਠਾਨਕੋਟ, 17 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਉੱਤੇ ਅੱਜ ਵਾਲਮੀਕਿ ਚੌਂਕ ਵਿਖੇ ਆਯੋਜਿਤ ਵਿਸ਼ੇਸ਼ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਨੂੰ ਨਮਨ ਕੀਤੀ। ਉਹ ਇਸ ਮੌਕੇ ਆਯੋਜਿਤ ਹਵਨ ਵਿੱਚ ਵੀ ਸ਼ਾਮਿਲ ਹੋਏ । ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਹਨ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਆਪਣੀ ਮਹਾਨ ਰਚਨਾ ਰਾਮਾਇਣ ਰਾਹੀਂ ਬਦੀ ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਵਿੱਤਰ ਗ੍ਰੰਥ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੇ ਫਲਸਫ਼ੇ ਨੂੰ ਪ੍ਰਸਾਰਿਤ ਕਰਨ ’ਚ ਸਹਾਈ ਹੁੰਦੇ ਹਨ ਸਗੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਵੱਲੋਂ ਦਰਸਾਏ ਨੈਤਿਕ ਕਦਰਾਂ-ਕੀਮਤਾਂ ਵਾਲੇ ਮਾਰਗ ’ਤੇ ਤੋਰਨ ਲਈ ਚਾਨਣ ਮੁਨਾਰੇ ਦੀ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਹਰ ਸਾਲ ਅਜਿਹੇ ਸਮਾਗਮ ਕਰਵਾਉਣ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ । ਇਸ ਮੌਕੇ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਨੂੰ ਪ੍ਰਬੰਧਕਾਂ ਵਲੋਂ ਭਗਵਾਨ ਵਾਲਮੀਕਿ ਜੀ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਾਲਮੀਕਿ ਚੌਕ ਦੇ ਆਧੁਨਿਕਰਨ ਲਈ ਨਗਰ ਨਿਗਮ ਤੋਂ 5 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਕੀਤਾ ।

Related Post