ਖ਼ਾਲਸਾ ਕਾਲਜ ਪਟਿਆਲਾ ਵਿਖੇ ਤਿੰਨ ਰੋਜ਼ਾ ਅੰਤਰ ਖੇਤਰੀ ਯੁਵਕ ਮੇਲੇ ਦਾ ਭੰਗੜੇ ਦੀ ਧਮਾਲ ਨਾਲ ਹੋਇਆ ਸ਼ਾਨਦਾਰ ਆਗਾਜ਼
- by Jasbeer Singh
- October 23, 2024
ਖ਼ਾਲਸਾ ਕਾਲਜ ਪਟਿਆਲਾ ਵਿਖੇ ਤਿੰਨ ਰੋਜ਼ਾ ਅੰਤਰ ਖੇਤਰੀ ਯੁਵਕ ਮੇਲੇ ਦਾ ਭੰਗੜੇ ਦੀ ਧਮਾਲ ਨਾਲ ਹੋਇਆ ਸ਼ਾਨਦਾਰ ਆਗਾਜ਼ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ ਧਾਰਮਿਕ ਕਦਰਾਂ ਕੀਮਤਾਂ ਦਾ ਗਿਆਨ ਵੀ ਜਰੂਰੀ- ਸ. ਹਰਜਿੰਦਰ ਸਿੰਘ ਧਾਮੀ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਦਾ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਖੇਤਰੀ ਯੁਵਕ ਮੇਲਾ ਪੂਰੀ ਸਾਨੋ-ਸ਼ੌਕਤ ਨਾਲ ਆਰੰਭ ਹੋਇਆ। ਇਸ ਖੇਤਰੀ ਯੁਵਕ ਮੇਲੇ ਦਾ ਉਦਘਾਟਨ ਮਾਨਯੋਗ ਸ.ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ ਵੱਲੋਂ ਬਤੌਰ ਮੁੱਖ ਮਹਿਮਾਨ ਕੀਤਾ ਗਿਆ। ਇਸ ਖੇਤਰੀ ਯੁਵਕ ਮੇਲੇ ਦੇ ਪਹਿਲੇ ਦਿਨ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਸ.ਮਨਦੀਪ ਸਿੰਘ ਸਿੱਧੂ ਡੀ.ਆਈ.ਜੀ ਪਟਿਆਲਾ ਰੇਂਜ ਨੇ ਕੀਤੀ। ਉਨ੍ਹਾਂ ਦੇ ਨਾਲ ਪੰਜਾਬ ਦੇ ਉੱਘੇ ਲੋਕ ਗਾਇਕ ਸ. ਪਰਮਜੀਤ ਸਿੰਘ ਸਿੱਧੂ (ਪੰਮੀ ਬਾਈ) ਨੇ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਤੋਂ ਇਲਾਵਾ ਪ੍ਰੋ. ਵਰਿੰਦਰ ਕੌਸ਼ਿਕ ਡਾਇਰੈਕਟਰ, ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਕਿਰਪਾਲ ਸਿੰਘ ਬਡੂੰਗਰ, ਸ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸ਼ਮਸ਼ੇਰ ਸਿੰਘ ਲਾਛੜੂ, ਪਟਿਆਲਾ ਤੋਂ ਸ. ਇੰਦਰਮੋਹਨ ਸਿੰਘ ਬਜਾਜ, ਵੱਖ -ਵੱਖ ਕਾਲਜਾਂ ਦੇ ਪਿ੍ਰੰਸੀਪਲ ਸਾਹਿਬਾਨ ਅਤੇ ਹੋਰ ਕਈ ਮੁਅੱਜਜ਼ ਸਖ਼ਸ਼ੀਅਤਾਂ ਨੇ ਉਚੇਚੇ ਤੌਰ ’ਤੇ ਪਹੁੰਚੀਆਂ ਹੋਈਆਂ ਸਨ। ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਮੁਬਾਰਕ ਮੌਕੇ ’ਤੇ ਪਹੁੰਚੀਆਂ ਸਾਰੀਆਂ ਸਤਿਕਾਰਿਤ ਸਖ਼ਸ਼ੀਅਤਾਂ ਨੂੰ ’ਜੀ ਆਇਆ’ ਕਹਿੰਦੇ ਹੋਏ ਦੱਸਿਆ ਕਿ ਖ਼ਾਲਸਾ ਕਾਲਜ ਵਿਖੇ ਚੱਲ ਰਿਹਾ ਇਹ ਖੇਤਰੀ ਯੁਵਕ ਮੇਲਾ ਤਿੰਨ ਦਿਨ ਚੱਲੇਗਾ ਅਤੇ ਇਸ ਵਿੱਚ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਖ਼ਾਲਸਾ ਕਾਲਜ ਪਟਿਆਲਾ ਉੱਤਰੀ ਭਾਰਤ ਦੀਆਂ ਮੋਹਰੀ ਵਿੱਦਿਅਕ ਸੰਸਥਾਵਾਂ ਵਿੱਚ ਸ਼ੁਮਾਰ ਹੈ ਅਤੇ ਸਾਡੇ ਅਨੇਕਾਂ ਹੀ ਵਿਦਿਆਰਥੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਅਕਾਦਮਿਕ ਅਤੇ ਖੇਡ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਚੁੱਕੇ ਹਨ । ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਨੇ ਇਸ ਮੌਕੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਤਕਨੀਕੀ ਤਰੱਕੀ ਦੇ ਨਾਲ ਨਾਲ ਆਪਣੀਆਂ ਉੱਚੀਆਂ ਧਾਰਮਿਕ ਕਦਰਾਂ ਨਾਲ ਵੀ ਜੁੜੀਏ। ਉਨ੍ਹਾਂ ਖ਼ਾਲਸਾ ਕਾਲਜ ਪਟਿਆਲਾ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਇਹ ਕਾਲਜ ਮੋਹਰੀ ਰੋਲ ਅਦਾ ਕਰਦਾ ਹੈ। ਵਿਦਿਆਰਥੀਆਂ ਵੱਲੋਂ ਦਾਖ਼ਲੇ ਲਈ ਮਿਲਦਾ ਭਰਵਾਂ ਹੁੰਗਾਰਾ ਇਸ ਦੀ ਗਵਾਹੀ ਹੈ । ਸ. ਮਨਦੀਪ ਸਿੰਘ ਸਿੱਧੂ ਡੀ.ਆਈ.ਜੀ , ਪਟਿਆਲਾ ਰੇਂਜ ਨੇ ਇਸ ਮੌਕੇ ਕਿਹਾ ਕਿ ਅਜਿਹੇ ਯੁਵਕ ਮੇਲੇ ਜਿੱਥੇ ਵਿਦਿਆਰਥੀਆਂ ਅੰਦਰ ਲੁਕੀ ਪ੍ਰਤਿਭਾ ਨੂੰ ਉਭਾਰ ਕੇ ਸਾਹਮਣੇ ਲਿਆਉਂਦੇ ਹਨ ਉੱਥੇ ਉਨ੍ਹਾਂ ਦੇ ਹੁਨਰ ਨੂੰ ਤਰਾਸ਼ਦੇ ਹੋਏ ਇਸ ਦੀ ਪੇਸ਼ਕਾਰੀ ਲਈ ਇੱਕ ਪਲੇਟਫਾਰਮ ਵੀ ਮੁਹੱਈਆ ਕਰਦੇ ਹਨ । ਸ. ਪਰਮਜੀਤ ਸਿੰਘ ਸਿੱਧੂ (ਪੰਮੀ ਬਾਈ) ਨੇ ਇਸ ਮੌਕੇ ਕਿਹਾ ਕਿ ਰਵਾਇਤੀ ਲੋਕ ਨਾਚਾਂ ਜਿਵੇਂ ਕਿ ਭੰਗੜਾ, ਲੁੱਡੀ, ਝੁੰਮਰ ਅਤੇ ਗਿੱਧਾ ਆਦਿ ਦੇ ਪਰੰਪਰਿਕ ਰੂਪਾਂ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਚੁਣੌਤੀ ਹੈ। ਜਿਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕਾਰਜ ਕਰਨ ਦੀ ਲੋੜ ਹੈ। ਪ੍ਰੋ. ਵਰਿੰਦਰ ਕੌਸ਼ਿਕ ਡਾਇਰੈਕਟਰ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਅਜਿਹੇ ਯੁਵਕ ਮੇਲੇ ਆਯੋਜਿਤ ਕਰਨ ਦਾ ਮੁੱਖ ਮੰਤਵ ਪੰਜਾਬੀ ਬੋਲੀ, ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਆਪਣੇ ਵਿਦਿਆਰਥੀਆਂ ਨੂੰ ਬਾਜ਼ਾਰੀਕਰਨ ਦੀ ਅੰਨ੍ਹੀ ਦੌੜ ਤੋਂ ਬਚਾਉਣਾ ਹੈ । ਅੱਜ ਖੇਤਰੀ ਯੁਵਕ ਮੇਲੇ ਦੇ ਪਹਿਲੇ ਦਿਨ ਹੋਏ ਮੁਕਾਬਲਿਆਂ ਦੌਰਾਨ ਭੰਗੜੇ ਵਿੱਚ ਖ਼ਾਲਸਾ ਕਾਲਜ ਪਟਿਆਲਾ ਨੇ ਪਹਿਲਾ, ਮਹਿੰਦਰਾ ਕਾਲਜ ਪਟਿਆਲਾ ਨੇ ਦੂਸਰਾ ਅਤੇ ਪਬਲਿਕ ਕਾਲਜ ਸਮਾਣਾ ਨੇ ਤੀਸਰਾ ਸਥਾਨ ਹਾਸਲ ਕੀਤਾ । ਰਵਾਇਤੀ ਲੋਕ ਗੀਤ ਵਿੱਚ ਖ਼ਾਲਸਾ ਕਾਲਜ ਪਟਿਆਲਾ ਨੇ ਪਹਿਲਾ, ਗੌਰਮੈਂਟ ਕਾਲਜ ਫਾਰ ਗਰਲਜ ਨੇ ਦੂਸਰਾ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਨੇ ਤੀਸਰਾ ਸਥਾਨ ਹਾਸਲ ਕੀਤਾ । ਫੋਕ ਆਰਕੈਸਟਰਾ ਵਿੱਚ ਖ਼ਾਲਸਾ ਕਾਲਜ ਪਟਿਆਲਾ ਨੇ ਪਹਿਲਾ ਪਬਲਿਕ ਕਾਲਜ ਸਮਾਣਾ ਨੇ ਦੂਸਰਾ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਨੇ ਤੀਸਰਾ ਸਥਾਨ ਹਾਸਲ ਕੀਤਾ । ਗਰੁੱਪ ਸ਼ਬਦ ਵਿੱਚ ਪੰਜਾਬੀ ਯੂਨੀਵਰਸਿਟੀ ਕੈਂਪਸ ਪਟਿਆਲਾ ਨੇ ਪਹਿਲਾ, ਖ਼ਾਲਸਾ ਕਾਲਜ ਪਟਿਆਲਾ ਨੇ ਦੂਜਾ ਅਤੇ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਕਾਲਜ ਕਰਹਾਲੀ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ । ਕਲਾਸੀਕਲ ਵੋਕਲ ਵਿੱਚ ਖ਼ਾਲਸਾ ਕਾਲਜ ਪਟਿਆਲਾ ਨੇ ਪਹਿਲਾ, ਪੰਜਾਬੀ ਯੂਨੀਵਰਸਿਟੀ ਨੇ ਦੂਸਰਾ ਅਤੇ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ । ਕਲੇਅ ਮਾਡਲਿੰਗ ਵਿੱਚ ਪੰਜਾਬੀ ਯੂਨੀਵਰਸਿਟੀ ਨੇ ਪਹਿਲਾ, ਖ਼ਾਲਸਾ ਕਾਲਜ ਪਟਿਆਲਾ ਨੇ ਦੂਸਰਾ ਅਤੇ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ । ਰੰਗੋਲੀ ਵਿੱਚ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਗਰਲਜ ਕਾਲਜ ਕਰਹਾਲੀ ਸਾਹਿਬ ਨੇ ਪਹਿਲਾ, ਖ਼ਾਲਸਾ ਕਾਲਜ ਪਟਿਆਲਾ ਨੇ ਦੂਸਰਾ ਅਤੇ ਮੋਦੀ ਕਾਲਜ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ । ਮੌਕੇ ਤੇ ਚਿੱਤਰਕਾਰੀ ਵਿੱਚ ਖ਼ਾਲਸਾ ਕਾਲਜ ਪਟਿਆਲਾ ਨੇ ਪਹਿਲਾ, ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਧਾਮੋ ਮਾਜਰਾ ਨੇ ਦੂਸਰਾ ਅਤੇ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ । ਇੰਸਟਾਲੇਸ਼ਨ ਵਿੱਚ ਗੌਰਮੈਂਟ ਕਾਲਜ ਫਾਰ ਗਰਲਜ ਨੇ ਪਹਿਲਾ, ਖ਼ਾਲਸਾ ਕਾਲਜ ਪਟਿਆਲਾ ਨੇ ਦੂਸਰਾ ਅਤੇ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ । ਕਾਰਟੂਨਿੰਗ ਵਿੱਚ ਪੰਜਾਬੀ ਯੂਨੀਵਰਸਿਟੀ ਕੈਂਪਸ ਨੇ ਪਹਿਲਾ, ਸਟੇਟ ਕਾਲਜ ਆਫ ਐਜੂਕੇਸ਼ਨ ਨੇ ਦੂਸਰਾ ਅਤੇ ਖ਼ਾਲਸਾ ਕਾਲਜ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ । ਕੋਲਾਜ ਵਿੱਚ ਗੌਰਮੈਂਟ ਕਾਲਜ ਆਫ ਗਰਲਜ ਪਟਿਆਲਾ ਨੇ ਪਹਿਲਾ, ਖ਼ਾਲਸਾ ਕਾਲਜ ਪਟਿਆਲਾ ਨੇ ਦੂਸਰਾ ਅਤੇ ਮੋਦੀ ਕਾਲਜ ਨੇ ਤੀਸਰਾ ਸਥਾਨ ਹਾਸਲ ਕੀਤਾ । ਪੋਸਟਰ ਬਣਾਉਣ ਵਿੱਚ ਖ਼ਾਲਸਾ ਕਾਲਜ ਪਟਿਆਲਾ ਨੇ ਪਹਿਲਾ, ਪਬਲਿਕ ਕਾਲਜ ਸਮਾਣਾ ਨੇ ਦੂਸਰਾ ਅਤੇ ਗੌਰਮੈਂਟ ਕਾਲਜ ਫਾਰ ਗਰਲਜ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ । ਮਹਿੰਦੀ ਵਿੱਚ ਗੌਰਮੈਂਟ ਬਿਕਰਮ ਕਾਲਜ ਆਫ ਕਾਮਰਸ ਨੇ ਪਹਿਲਾ, ਗੁਰੂ ਤੇਗ ਬਹਾਦਰ ਖ਼ਾਲਸਾ ਗਰਲਜ ਕਾਲਜ ਆਕੜ ਨੇ ਦੂਸਰਾ ਅਤੇ ਸਟੇਟ ਕਾਲਜ ਆਫ ਐਜੂਕੇਸ਼ਨ ਨੇ ਤੀਸਰਾ ਸਥਾਨ ਹਾਸਲ ਕੀਤਾ । ਫੋਟੋਗ੍ਰਾਫੀ ਵਿੱਚ ਜਵਾਹਰ ਲਾਲ ਨਹਿਰੂ ਗੌਰਮੈਂਟ ਕਾਲਜ ਨੇ ਪਹਿਲਾ, ਗੌਰਮੈਂਟ ਕਾਲਜ ਫਾਰ ਗਰਲਜ ਪਟਿਆਲਾ ਨੇ ਦੂਸਰਾ ਅਤੇ ਯੂਨੀਵਸਿਟੀ ਕਾਲਜ ਮੀਰਾਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ । ਜਨਰਲ ਕੁਇਜ਼ ਵਿੱਚ ਪਬਲਿਕ ਕਾਲਜ ਸਮਾਣਾ ਨੇ ਪਹਿਲਾ , ਮਹਿੰਦਰਾ ਕਾਲਜ ਪਟਿਆਲਾ ਨੇ ਦੂਸਰਾ ਅਤੇ ਮੋਦੀ ਕਾਲਜ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ । ਇਸ ਮੇਲੇ ਵਿੱਚ ਵਿਦਿਆਰਥੀਆਂ ’ਨੇ ਹੁੰਮ-ਹੁਮਾ ਕੇ ਪੂਰੇ ਉਤਸਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਪੇਸ਼ਕਾਰੀਆਂ ਦਾ ਅਨੰਦ ਮਾਣਿਆ। ਖ਼ਾਲਸਾ ਕਾਲਜ ਪਟਿਆਲਾ ਦੇ ਡੀਨ ਸੱਭਿਆਚਾਰਕ ਸਰਗਰਮੀਆਂ ਡਾ.ਹਰਵਿੰਦਰ ਕੌਰ ਦੀ ਸੁਯੋਗ ਅਗਵਾਈ ਅਤੇ ਯਤਨਾਂ ਸਦਕਾ ਇਸ ਮੇਲੇ ਦਾ ਪਹਿਲਾ ਦਿਨ ਸਫਲਤਾਪੂਰਵਕ ਨੇਪਰੇ ਚੜਿਆ। ਇਸ ਮੇਲੇ ਦੌਰਾਨ ਵੱਖ-ਵੱਖ ਸਟੇਜਾਂ ਦਾ ਸੰਚਾਲਨ ਡਾ. ਜਸਪ੍ਰੀਤ ਕੌਰ, ਪ੍ਰੋ. ਰਾਜਦੀਪ ਸਿੰਘ ਧਾਲੀਵਾਲ, ਪ੍ਰੋ. ਮਨਸਿਮਰਨ ਕੌਰ, ਡਾ. ਦਵਿੰਦਰ ਸਿੰਘ, ਡਾ. ਗੁਰਵੀਰ ਸਿੰਘ, ਡਾ. ਸਰਬਜੀਤ ਸਿੰਘ ਅਤੇ ਡਾ. ਜਸਲੀਨ ਨੰਦਾ ਵੱਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ-ਵੱਖ ਕਾਲਜਾਂ ਤੋਂ ਆਏ ਹੋਏ ਅਧਿਆਪਕ ਇੰਚਾਰਜਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.