post

Jasbeer Singh

(Chief Editor)

Punjab

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਸਮੇਤ ਦਾ ਸਮਾਂ ਬਦਲਿਆ

post-img

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਸਮੇਤ ਦਾ ਸਮਾਂ ਬਦਲਿਆ ਚੰਡੀਗੜ੍ਹ : ਨਿਤ ਦੀ ਪੈ ਰਹੀ ਜ਼ਬਰਦਸਤ ਗਰਮੀ ਤੋਂ ਬਾਅਦ ਨੇੜੇ ਆਉਂਦੇ ਜਾ ਰਹੇ ਠੰਡੇ ਮੌਸਮ ਦੀ ਦਸਤਕ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਮੰਗਲਵਾਰ 1 ਅਕਤੂਬਰ ਤੋਂ ਬਦਲ ਜਾਵੇਗਾ, ਜਿਸ ਤਹਿਤ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.30 ਵਜੇ ਸਮਾਪਤ ਹੋਣਗੇ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਸਮਾਪਤ ਹੋਣਗੇ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। 1 ਅਕਤੂਬਰ ਤੋਂ 31 ਅਕਤੂਬਰ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।

Related Post