post

Jasbeer Singh

(Chief Editor)

Patiala News

ਟਰੈਫਿਕ ਪੁਲਿਸ ਨੇ ਸਕੂਲੀ ਵਿਦਿਆਰਥੀਆਂ ਨੂੰ ਹੈਲਪ ਲਾਈਨ ਨੰਬਰ 112 ਅਤੇ 1930 ਬਾਰੇ ਕੀਤਾ ਜਾਗਰੂਕ

post-img

ਟਰੈਫਿਕ ਪੁਲਿਸ ਨੇ ਸਕੂਲੀ ਵਿਦਿਆਰਥੀਆਂ ਨੂੰ ਹੈਲਪ ਲਾਈਨ ਨੰਬਰ 112 ਅਤੇ 1930 ਬਾਰੇ ਕੀਤਾ ਜਾਗਰੂਕ ਡੀ.ਐਸ.ਪੀ ਗੁਰਦੇਵ ਸਿੰਘ ਧਾਲੀਵਾਲ ਨੇ ਵੀ ਕੀਤੀ ਸ਼ਿਰਕਤ ਸੰਗਰੂਰ, 20 ਜੁਲਾਈ : ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ ਤੇ ਸੜਕ ਸੁਰੱਖਿਆ ਏ.ਐਸ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲਾ ਟਰੈਫਿਕ ਪੁਲਿਸ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਲਗਾਤਾਰ ਸੈਮੀਨਾਰਾਂ ਦਾ ਆਯੋਜਨ ਕਰਕੇ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਦੇ ਤਹਿਤ ਮੰਗਵਾਲ ਵਿਖੇ ਸਥਿਤ ਹੋਲੀ ਹਾਰਟ ਸਕੂਲ ਵਿੱਚ ਟਰੈਫਿਕ ਐਜੂਕੇਸ਼ਨ ਸੈੱਲ ਪੁਲਿਸ ਵੱਲੋਂ ਅਜਿਹੇ ਹੀ ਇੱਕ ਸੈਮੀਨਾਰ ਦਾ ਆਯੋਜਨ ਕਰਦੇ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੈਲਪ ਲਾਈਨ ਨੰਬਰਾਂ 112 ਅਤੇ 1930 ਬਾਰੇ ਜਾਗਰੂਕ ਕੀਤਾ ਗਿਆ । ਸੈਮੀਨਾਰ ਦੀ ਪ੍ਰਧਾਨਗੀ ਡੀਐਸਪੀ ਗੁਰਦੇਵ ਸਿੰਘ ਧਾਲੀਵਾਲ ਨੇ ਕੀਤੀ। ਉਹਨਾਂ ਕਿਹਾ ਕਿ ਐਮਰਜੈਂਸੀ ਹਾਲਾਤਾਂ ਦੇ ਵਿੱਚ ਇਹਨਾਂ ਹੈਲਪਲਾਈਨ ਨੰਬਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਜਿਸ ਵਿੱਚ ਹੈਲਪ ਲਾਈਨ ਨੰਬਰ 112 ਪੁਲਿਸ, ਐਂਬੂਲੈਂਸ ਅਤੇ ਦਮਕਲ ਸੇਵਾਵਾਂ ਦੀ ਲੋੜ ਨਾਲ ਸੰਬੰਧਿਤ ਹੈ। ਉਹਨਾਂ ਦੱਸਿਆ ਕਿ ਹੈਲਪਲਾਈਨ ਨੰਬਰ 1930 ਸਾਈਬਰ ਕ੍ਰਾਈਮ ਅਤੇ ਆਨਲਾਈਨ ਠੱਗੀ ਜਿਹੇ ਮਾਮਲਿਆਂ ਦੀ ਰੋਕਥਾਮ ਲਈ ਜਾਰੀ ਕੀਤਾ ਹੋਇਆ ਹੈ। ਸੈਮੀਨਾਰ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਪ੍ਰੇਰਿਤ ਕੀਤਾ ਅਤੇ ਇਸ ਸਬੰਧੀ ਪੰਜਾਬ ਸਰਕਾਰ ਅਤੇ ਸਮੇਂ-ਸਮੇਂ ਤੇ ਮਾਨਯੋਗ ਅਦਾਲਤਾਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਬਾਰੇ ਵਿਸਥਾਰ ਵਿੱਚ ਦੱਸਿਆ। ਬੁਲਾਰਿਆਂ ਨੇ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਮੋਟਰ ਅਧਾਰਿਤ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵਰਤੋਂ ਨਾ ਕਰਨ ਬਾਰੇ ਦੱਸਿਆ। ਇਸ ਮੌਕੇ ਵਿਦਿਆਰਥੀਆਂ ਨੂੰ ਤੰਦਰੁਸਤ ਰਹਿਣ ਲਈ ਖੇਡ ਗਤੀਵਿਧੀਆਂ ਨੂੰ ਅਪਣਾਉਣ ਦਾ ਵੀ ਸੱਦਾ ਦਿੱਤਾ ਗਿਆ। ਇਸ ਮੌਕੇ ਥਾਣੇਦਾਰ ਪਵਨ ਸ਼ਰਮਾ ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ ਸੰਗਰੂਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਸੈਮੀਨਾਰਾਂ ਦਾ ਮਕਸਦ ਵਿਦਿਆਰਥੀ ਨੂੰ ਟਰੈਫਿਕ ਨਿਯਮਾਂ ਸਬੰਧੀ ਮੁਢਲੇ ਤੌਰ ਤੇ ਜਾਣਕਾਰੀ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਇਹਨਾਂ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤ ਸਕੇ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਵੀ ਪ੍ਰੇਰਿਤ ਕੀਤਾ ਗਿਆ । ਸੈਮੀਨਾਰ ਦੌਰਾਨ ਸਿਟੀ ਟਰੈਫਿਕ ਇੰਚਾਰਜ ਜਸਵਿੰਦਰ ਸਿੰਘ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ, ਹੈੱਡ ਕਾਂਸਟੇਬਲ ਪ੍ਰਗਟ ਸਿੰਘ, ਪੀਐਚਸੀ ਮਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਆਵਾਜਾਈ ਨਿਯਮਾਂ ਬਾਰੇ ਬੱਚਿਆਂ ਨੂੰ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ।

Related Post