post

Jasbeer Singh

(Chief Editor)

ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਹਰੀ ਝੰਡੀ

post-img

ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਹਰੀ ਝੰਡੀ ਚੰਡੀਗੜ੍ਹ : ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਵਨ ਨੇਸ਼ਨ ਵਨ ਇਲੈਕਸ਼ਨ ਦੇ ਮਤੇ ਨੂੰ ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਰਿਪੋਰਟ ਮੁਤਾਬਕ ਬਿੱਲ ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿੱਚ ਇੱਕ ਰਾਸ਼ਟਰੀ ਇੱਕ ਚੋਣ ਦਾ ਵਾਅਦਾ ਕੀਤਾ ਸੀ। 15 ਅਗਸਤ ਨੂੰ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਤੋਂ ਦਿੱਤੇ ਗਏ ਭਾਸ਼ਣ ‘ਚ ਪ੍ਰਧਾਨ ਮੰਤਰੀ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰ ਰਹੀਆਂ ਹਨ। ਵਨ ਨੇਸ਼ਨ ਵਨ ਇਲੈਕਸ਼ਨ ‘ਤੇ ਵਿਚਾਰ ਕਰਨ ਲਈ ਬਣਾਈ ਗਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ 14 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ। ਰਿਪੋਰਟ 18 ਹਜ਼ਾਰ 626 ਪੰਨਿਆਂ ਦੀ ਹੈ। ਪੈਨਲ ਦਾ ਗਠਨ 2 ਸਤੰਬਰ 2023 ਨੂੰ ਕੀਤਾ ਗਿਆ ਸੀ।

Related Post

Instagram