post

Admin

(Chief Editor)

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜ ਸਾਲਾਂ ਵਾਸਤੇ ਵਧਾਈ ਸਿੱਖ ਫਾਰ ਜਸਟਿਸ ‘ਤੇ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਕ

post-img

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜ ਸਾਲਾਂ ਵਾਸਤੇ ਵਧਾਈ ਸਿੱਖ ਫਾਰ ਜਸਟਿਸ ‘ਤੇ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਕਾਰਨ ਪਾਬੰਦੀ ਨਵੀਂ ਦਿੱਲੀ, 10 ਜੁਲਾਈ : ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੱਖਸ ਫਾਰ ਜਸਟਿਸ ‘ਤੇ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਕਾਰਨ ਪਾਬੰਦੀ ਪੰਜ ਸਾਲ ਲਈ ਵਧਾ ਦਿੱਤੀ ਹੈ। ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਦੇਸ਼ ਦੀ ਅਖੰਡਤਾ ਅਤੇ ਪ੍ਰਭੂਸੱਤਾ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਇਸ ਸੰਗਠਨ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਇਹ ਸੰਗਠਨ ਵੱਖਰਾ ਖਾਲਿਸਤਾਨੀ ਰਾਸ਼ਟਰ ਬਣਾਉਣ ਲਈ ਸਰਗਰਮ ਹੋ ਗਿਆ ਹੈ। ਇਹ ਸੰਗਠਨ ਲਗਾਤਾਰ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ। ਸਿੱਖ ਫਾਰ ਜਸਟਿਸ ‘ਤੇ ਪਹਿਲੀ ਵਾਰ 2019 ਵਿੱਚ ਪਾਬੰਦੀ ਲਗਾਈ ਗਈ ਸੀ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਸ ਸੰਗਠਨ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਦਿਆਂ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਸੀ ਕਿ ਰਾਏਸ਼ੁਮਾਰੀ ਦੀ ਆੜ ਵਿੱਚ ਇਹ ਸੰਗਠਨ ਲਗਾਤਾਰ ਕੱਟੜਵਾਦ ਅਤੇ ਵੱਖਵਾਦ ਦੀ ਵਿਚਾਰਧਾਰਾ ਦਾ ਪ੍ਰਚਾਰ ਕਰ ਰਿਹਾ ਹੈ। ਐਸ. ਐਫ. ਜੇ. ਖਿਲਾਫ ਭਾਰਤ ਵਿੱਚ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੀ ਜਾਂਚ ਜਾਰੀ ਹੈ।

Related Post

Instagram