
ਥਾਣਾ ਅਰਬਨ ਐਸਟੇਟ ਪੁਲਸ ਨੇ ਕੀਤਾ ਤਿੰਨ ਸਮੇਤ ਅਣਪਛਾਤੇ ਵਿਅਕਤੀਆਂ ਤੇ ਕੁੱਟਮਾਰ ਕਰਨ ਦਾ ਕੇਸ ਦਰਜ
- by Jasbeer Singh
- August 5, 2024

ਥਾਣਾ ਅਰਬਨ ਐਸਟੇਟ ਪੁਲਸ ਨੇ ਕੀਤਾ ਤਿੰਨ ਸਮੇਤ ਅਣਪਛਾਤੇ ਵਿਅਕਤੀਆਂ ਤੇ ਕੁੱਟਮਾਰ ਕਰਨ ਦਾ ਕੇਸ ਦਰਜ ਪਟਿਆਲਾ, 5 ਅਗਸਤ () : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਕੁਲਦੀਪ ਕੁਮਾਰ ਪੁੱਤਰ ਸੰਤੋਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ ਬਹਾਦਰਗੜ੍ਹ ਥਾਣਾ ਸਦਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115 (2), 118 (1), 3 (5), ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਮਨਦੀਪ ਸਿੰਘ ਵਾਸੀ ਪਿੰਡ ਮਾਜਰਾ, ਵਿਸ਼ਨੂੰ ਪੁੱਤਰ ਅਸੋ਼ਕ ਕੁਮਾਰ ਵਾਸੀ ਨੇੜੇ ਆਟਾ ਚੱਕੀ ਗੁਰੂ ਨਾਨਕ ਨਗਰ ਬਹਾਦਰਗੜ੍ਹ, ਹਰਸ਼ ਅਤੇ ਅਣਪਛਾਤਾ ਵਿਅਕਤੀ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਦੀਪ ਕੁਮਾਰ ਨੇ ਦੱਸਿਆ ਕਿ 30 ਜੁਲਾਈ ਨੂੰ ਉਪਰੋਕਤ ਵਿਅਕਤੀਆਂ ਨੇ ਉਸਦੀ ਫੇਜ 2 ਅਰਬਨ ਐਸਟੇਟ ਪਟਿਆਲਾ ਵਿਖੇ ਕੁੱਟਮਾਰ ਕੀਤੀ, ਜਿਸ ਤੇ ਉਪਰੋਕਤ ਵਿਅਕਤੀਆ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।