ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ ਹੋਇਆ 324ਵਾਂ ਦਿਨ ਚੰਡੀਗੜ੍ਹ 20 ਜਨਵਰੀ 2026 : ਪੰਜਾਬ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ 324ਵਾਂ ਦਿਨ ਹੋ ਗਿਆ ਹੈ। ਮੁਹਿੰਮ ਦੇ 324ਵੇਂ ਦਿਨ ਪੁਲਸ ਨੇ ਕਿੰਨੀਆਂ ਥਾਵਾਂ ਤੇ ਕੀਤੀ ਛਾਪੇਮਾਰੀ ਸੂਬੇ ‘ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ 324ਵੇਂ ਦਿਨ ਪੰਜਾਬ ਪੁਲਸ ਨੇ 262 ਥਾਵਾਂ ‘ਤੇ ਛਾਪੇਮਾਰੀ ਕੀਤੀ। ਨਤੀਜੇ ਵਜੋਂ ਪੰਜਾਬ ਭਰ ਵਿੱਚ 57 ਕੇਸ ਦਰਜ ਕਰਨ ਤੋਂ ਇਲਾਵਾ ਅਤੇ 80 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ । ਫੜੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿਚੋਂ ਕੀ ਕੁੱਝ ਗਿਆ ਹੈ ਪਕੜਿਆ ਮੁਹਿੰਮ ਦੇ 324 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਜਿਥੇ 45 ਹਜ਼ਾਰ 331 ਹੋ ਗਈ ਹੈ, ਉਥੇ ਇਨ੍ਹਾਂ ਛਾਪਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 7 ਕਿਲੋ ਹੈਰੋਇਨ, 828 ਨਸ਼ੀਲੀਆਂ ਗੋਲੀਆਂ-ਕੈਪਸੂਲ ਅਤੇ 5420 ਰੁਪਏ ਦੀ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ । ਵਰਨਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਨਿਰਦੇਸ਼ ਦਿੱਤੇ ਹਨ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਹੈ । ਮੁਹਿੰਮ ਵਿਚ ਕਿੰਨੇ ਅਧਿਕਾਰੀਆਂ ਦੀ ਰਹਿੰਦੀ ਹੈ ਸ਼ਮੂਲੀਅਤ ਇਸ ਆਪ੍ਰੇਸ਼ਨ ਦੌਰਾਨ 59 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਮੁਲਾਜ਼ਮਾਂ ਦੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ਵਿੱਚ 262 ਥਾਵਾਂ ‘ਤੇ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 270 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਵਰਣਨਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈ. ਡੀ. ਪੀ.) ਨੂੰ ਲਾਗੂ ਕੀਤਾ ਹੈ ਅਤੇ ਇਸ ਰਣਨੀਤੀ ਤਹਿਤ ਅੱਜ ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਸਹਿਮਤੀ ਦਿੱਤੀ ਹੈ।
