ਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 242ਵਾਂ ਦਿਨਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 242ਵਾਂ ਦਿਨ
- by Jasbeer Singh
- October 30, 2025
ਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 242ਵਾਂ ਦਿਨ ਪੰਜਾਬ ਪੁਲਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 30 ਅਕਤੂਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 242ਵੇਂ ਦਿਨ ਪੰਜਾਬ ਪੁਲਸ ਨੇ ਅੱਜ 358 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 242 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,511 ਹੋ ਗਈ ਹੈ । ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.4 ਕਿਲੋ ਹੈਰੋਇਨ, 1.8 ਕਿਲੋ ਅਫੀਮ, 31 ਕਿਲੋ ਭੁੱਕੀ ਅਤੇ 2120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ । ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ । ਇਸ ਆਪ੍ਰੇਸ਼ਨ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 358 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 355 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ । ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।
