post

Jasbeer Singh

(Chief Editor)

Patiala News

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਵਿਖੇ ਨੌਵੇਂ ਪਾਤਸ਼ਾਹ ਜੀ ਦੇ ਨਾਂ ਤੇ ਚੇਅਰ ਸ

post-img

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਵਿਖੇ ਨੌਵੇਂ ਪਾਤਸ਼ਾਹ ਜੀ ਦੇ ਨਾਂ ਤੇ ਚੇਅਰ ਸਥਾਪਤ ਕਰਨ ਦਾ ਕਾਰਜ ਸਲਾਘਾਯੋਗ : ਪ੍ਰੋ. ਬਡੂੰਗਰ ਪਟਿਆਲਾ, 29 ਜੁਲਾਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦਿੱਤੇ ਜਾਣ ਦੀ ਸ਼ਲਾਘਾ ਕੀਤੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਮੁੱਚੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਉੱਦਮ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸਤਾਪਦੀ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਯਾਤਰਾਵਾਂ ਅਤੇ ਸ਼ਹਾਦਤ ਬਾਰੇ ਮੌਲਿਕ ਅਤੇ ਖੋਜ ਕਾਰਜ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਪਾਵਨ ਗੁਰਬਾਣੀ ਬਾਰੇ ਦਾਰਸ਼ਨਿਕ ਅਧਿਐਨ ਦਾ ਕੰਮ ਕੀਤਾ ਜਾਵੇਗਾ, ਜਿਸ ਨਾਲ ਆਉਣ ਵਾਲੀ ਪੀੜੀ ਅਤੇ ਖਾਸ ਕਰ ਯੂਨੀਵਰਸਿਟੀ ਵਿੱਚ ਪੜ ਵਾਲੇ ਵਿਦਿਆਰਥੀ ਗੁਰੂ ਸਾਹਿਬਾਨ ਦੇ ਜੀਵਨ ਸਬੰਧੀ ਨੇੜੇ ਤੋਂ ਜਾਣਕਾਰੀ ਪ੍ਰਾਪਤ ਕਰ ਸਕਣਗੇ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਸ਼ਵ ਦੀ ਇੱਕੋ ਇੱਕ ਅਜਿਹੀ ਯੂਨੀਵਰਸਿਟੀ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ ਤੇ ਬਣੀ ਹੈ ਤੇ ਇਸ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ਤੇ ਚੇਅਰ ਸਥਾਪਿਤ ਕਰਨਾ ਆਪਣੇ ਆਪ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਡਾ ਕਾਰਜ ਹੈ । ਉਹਨਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਿਤਪਾਲ ਸਿੰਘ ਅਤੇ ਪ੍ਰਬੰਧਕ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਯੋਗ ਕਾਰਵਾਈ ਮੁਕੰਮਲ ਕਰਨ ਉਪਰੰਤ ਇਸ ਨੂੰ ਕਾਰਜਸ਼ੀਲ ਕਰਨ ਦੀ ਅਪੀਲ ਵੀ ਕੀਤੀ।

Related Post