

ਨੌਜਵਾਨ ਕੀਤਾ ਆਪਣੇ ਪਿਓ ਦਾ ਬੇਰਹਿਮੀ ਨਾਲ ਕਤਲ ਬਰਨਾਲਾ : ਪੰਜਾਬ ਦੇ ਸ਼ਹਿਰ ਬਰਨਾਲਾ ਦੇ ਪਿੰਡ ਚੌਹਾਨ ਕਲਾਂ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਨੌਜਵਾਨ ਨੇ ਆਪਣੇ ਸੁੱਤੇ ਪਏ ਪਿਓ ਅਤੇ ਭਰਾ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਜ਼ਖਮੀ ਹਾਲਤ ’ਚ ਦੋਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਲਾਜ ਦੌਰਾਨ ਪਿਓ ਦੀ ਮੌਤ ਹੋ ਗਈ ਜਦਕਿ ਭਰਾ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਦੀ ਪਛਾਣ ਮੱਘਰ ਸਿੰਘ ਵਜੋਂ ਹੋਈ ਹੈ। ਉੱਥੇ ਹੀ ਦੂਜੇ ਪਾਸੇ ਮੁਲਜ਼ਮ ਨੌਜਵਾਨ ਮਾਨਸਿਕ ਤੌਰ ’ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਨੂੰ ਨੌਜਵਾਨ ਵੱਲੋਂ ਕਿਸ ਕਾਰਨ ਅੰਜਾਮ ਦਿੱਤਾ ਗਿਆ ਹੈ ਇਹ ਜਾਂਚ ਦਾ ਵਿਸ਼ਾ ਹੈ। ਪੁਲਿਸ ਜਾਂਚ ਮਗਰੋਂ ਹੀ ਮਾਮਲੇ ਦੀਆਂ ਸਾਰੀਆਂ ਪਰਤਾਂ ਖੁੱਲ੍ਹਣਗੀਆਂ।