post

Jasbeer Singh

(Chief Editor)

Punjab

ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ

post-img

ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ ਨੰਗਲ : ਪਿੰਡ ਨਵਾਂ ਰੰਗੜ ਨੰਗਲ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ । ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸਾਹਿਬਜੀਤ ਸਿੰਘ ਵਾਸੀ ਰੰਗੜ ਨੰਗਲ ਨੇ ਦੱਸਿਆ ਕਿ 23 ਸਾਲਾ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਵਾਂ ਰੰਗੜ ਨੰਗਲ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਆਪਣੇ ਖੇਤ ਵਿਚ ਬਰਸੀਨ ਬੀਜਣ ਲਈ ਮੋਟਰ ਤੋਂ ਪਾਣੀ ਛੱਡਣ ਲੱਗਾ ਸੀ ਕਿ ਅਚਾਨਕ ਉਸ ਨੂੰ ਬਿਜਲੀ ਦਾ ਜ਼ੋਰਦਾਰ ਕਰੰਟ ਲੱਗ ਗਿਆ ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ । ਇਸ ਮੌਕੇ ਪਿੰਡ ਵਾਸੀਆਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਇਸ ਦੌਰਾਨ ਪਿੰਡ ਦੇ ਮੋਹਤਬਰਾਂ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਅਤੇ ਮੰਡੀ ਬੋਰਡ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੇ ਗਰੀਬ ਤੇ ਬਜ਼ੁਰਗ ਮਾਤਾ-ਪਿਤਾ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ ।

Related Post