post

Admin

(Chief Editor)

Crime

ਕਾਰ ਸਵਾਰ ਨੌਜਵਾਨਾਂ ਨੇ ਕੀਤਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

post-img

ਕਾਰ ਸਵਾਰ ਨੌਜਵਾਨਾਂ ਨੇ ਕੀਤਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ, 8 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਸੁਭਾਸ਼ ਨਗਰ ਅਤੇ ਸੁੰਦਰ ਨਗਰ ਵਿਖੇ ਬੀਤੀ ਰਾਤ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ (Murder) ਕੀਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਬੀਤੀ ਰਾਤ ਸੁਭਾਸ਼ ਨਗਰ ਅਤੇ ਸੁੰਦਰ ਨਗਰ ਵਿਖੇ ਕੁੱਝ ਕਾਰ ਸਵਾਰ ਨੌਜਵਾਨਾਂ ਵਲੋਂ ਇਕ ਹੋਰ ਕਾਰ ਸਵਾਰ ਨੌਜ਼ਵਾਨਾਂ ਵਿਚੋਂ ਇਕ ਦਾ ਗੋਲੀਬਾਰੀ (Shooting) ਕਰਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮ੍ਰਿਤਕ ਦੀ ਪਛਾਣ 25 ਸਾਲਾ ਹਰਜਿੰਦਰ ਸਿੰਘ ਦੇ ਤੌਰ 'ਤੇ ਹੋਈ ਹੈ । ਦੱਸਣਯੋਗ ਹੈ ਕਿ ਜਿਸ ਨੌਜਵਾਨ ਦਾ ਕਤਲ ਹੋਇਆ ਦੇ ਨਾਲ ਕਾਰ ਵਿਚ ਸਵਾਰ ਨੌਜਵਾਨ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਦੌਰਾਨ ਮੌਕੇ ਤੋਂ ਆਪਣੀ ਜਾਨ ਬਚਾ ਕੇ ਭੱਜ ਗਏ ।

ਪੁਲਸ ਨੇ ਮੌਕੇ 'ਤੇ ਪਹੁੰਚ ਕੀਤੀ ਕਾਰਵਾਈ ਸ਼ੁਰੂ

ਉਪਰੋਕਤ ਵਾਪਰੇ ਕੁੱਟਮਾਰ ਤੋਂ ਬਾਅਦ ਕਤਲ ਦੇ ਘਟਨਾਕ੍ਰਮ ਬਾਰੇ ਪਤਾ ਚਲਦਿਆਂ ਹੀ ਸਬੰਧਤ ਖੇਤਰ ਨੂੰ ਲੱਗਦੇ ਪੁਲਸ ਥਾਣੇ ਦੀ ਟੀਮ ਨੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਜਿਸ ਖੇਤਰ ਵਿਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸੀ. ਸੀ. ਟੀ. ਵੀ. ਫੁਟੇਜ (CCTV footage) ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਇਕ ਸੀ. ਸੀ. ਟੀ. ਵੀ. ਫੁਟੇਜ ਵਿਚ ਹਮਲਾਵਰ ਹਰਜਿੰਦਰ ਸਿੰਘ ਦੀ ਕੁੱਟਮਾਰ ਕਰਦੇ ਹੋਏ ਦਿਖਾਈ ਦੇ ਰਹੇ ਹਨ ।

ਹਮਲਾਵਰਾਂ ਦੀ ਫੜੋ ਫੜੀ ਲਈ ਕੀਤਾ ਜਾਂਚ ਟੀਮਾਂ ਦਾ ਗਠਨ

ਲੁਧਿਆਣਾ ਵਿਖੇ ਵਾਪਰੇ ਕਤਲ ਦੇ ਘਟਨਾਕ੍ਰਮ ਸਬੰਧੀ ਪੰਜਾਬ ਪੁਲਸ (Punjab Police) ਦੇ ਅਧਿਕਾਰੀਆਂ ਵਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਟੀਮਾਂ ਦਾ ਗਠਨ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਜਿਸ ਨੌਜਵਾਨ ਦਾ ਕੁੱਝ ਹੋਰ ਨੌਜਵਾਨਾਂ ਵਲੋਂ ਕਤਲ ਕਰ ਦਿੱਤਾ ਗਿਆ ਹੈ ਉਹ ਆਪਣੇ ਪਰਿਵਾਰ ਵਿਚ ਇਸ ਵੇਲੇ ਇੱਕੋ-ਇਕ ਕਮਾਊ ਪੁੱਤਰ ਸੀ ।

Related Post

Instagram