
ਪਟਿਆਲਾ ਸ਼ਹਿਰ ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀ...
- by Jasbeer Singh
- August 8, 2024

ਪਟਿਆਲਾ ਨਿਊਜ਼ (8 ਅਗਸਤ 2024 ) : ਦੇਰ ਰਾਤ ਦਵਾਈਆਂ ਦੀ ਦੁਕਾਨ 'ਚ ਲੁੱਟ, ਚੋਰ 5 ਲੱਖ ਦੀ ਨਕਦੀ ਲੈ ਗਏ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਵਾਰਦਾਤ | ਪਟਿਆਲਾ ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਸ਼ੇਰਾਂ ਵਾਲਾ ਗੇਟ ਸਥਿਤ ਕੈਮਿਸਟ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਦੁਕਾਨ ਦੇ ਮਾਲਕ ਨੇ ਦੱਸਿਆ ਕਿ ਦੁਕਾਨ ਵਿੱਚ ਕਰੀਬ 5 ਲੱਖ ਰੁਪਏ ਵੱਖ-ਵੱਖ ਦਵਾਈ ਕੰਪਨੀਆਂ ਨੂੰ ਦੇਣ ਲਈ ਰੱਖੇ ਹੋਏ ਸਨ। ਦੁਕਾਨਦਾਰ ਅਨੁਸਾਰ ਇਹ ਨਕਦੀ ਚੋਰਾਂ ਨੇ ਚੋਰੀ ਕਰ ਲਈ ਹੈ। ਦੁਕਾਨ ਮਾਲਕ ਨੇ ਦੱਸਿਆ ਕਿ ਬਾਜ਼ਾਰ ਵਿੱਚ ਹੋਰ ਥਾਵਾਂ ’ਤੇ ਦੁਕਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਪਰ ਅਜੇ ਤੱਕ ਪੁਲਿਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ | ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ।ਚੋਰਾਂ ਵੱਲੋਂ ਸ਼ਟਰ ਤੋੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।