post

Jasbeer Singh

(Chief Editor)

Patiala News

ਪਟਿਆਲਾ ਜ਼ਿਲ੍ਹੇ ਅੰਦਰ 2024 'ਚ ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ 'ਚ ਪਿਛਲੇ ਸਾਲ ਨਾਲੋਂ 72 ਫ਼ੀਸਦੀ ਆਈ ਕਮੀ : ਡਾ. ਪ੍

post-img

ਪਟਿਆਲਾ ਜ਼ਿਲ੍ਹੇ ਅੰਦਰ 2024 'ਚ ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ 'ਚ ਪਿਛਲੇ ਸਾਲ ਨਾਲੋਂ 72 ਫ਼ੀਸਦੀ ਆਈ ਕਮੀ : ਡਾ. ਪ੍ਰੀਤੀ ਯਾਦਵ -ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਵਾਲੇ ਨੋਡਲ ਤੇ ਕਲਸੱਟਰ ਅਫ਼ਸਰਾਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ -ਕਿਹਾ, ਪਰਾਲੀ ਸੜਨੋ ਰੋਕਣ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਮਰਪਣ ਤੇ ਦ੍ਰਿੜਤਾ ਨਾਲ ਕੰਮ ਕਰਕੇ ਵਾਤਾਵਰਣ ਸੁਰੱਖਿਆ ਲਈ ਅਹਿਮ ਯੋਗਦਾਨ ਪਾਇਆ ਪਟਿਆਲਾ, 1 ਜਨਵਰੀ : ਪਟਿਆਲਾ ਜ਼ਿਲ੍ਹੇ ਅੰਦਰ ਸਾਲ 2024 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 72 ਫ਼ੀਸਦੀ ਕਮੀ ਆਈ ਹੈ, ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ । ਡਿਪਟੀ ਕਮਿਸ਼ਨਰ ਨੇ ਅੱਜ ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹੇ ਅੰਦਰ ਲੰਘੇ ਵਰ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ 26 ਨੋਡਲ ਅਫ਼ਸਰਾਂ ਅਤੇ 46 ਕਲੱਸਟਰ ਅਫ਼ਸਰਾਂ ਨੂੰ ਪ੍ਰਸ਼ੰਸਾ ਪੱਤਰਾਂ ਦੀ ਵੰਡ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ । ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ ਜ਼ਿਲ੍ਹੇ ਅੰਦਰ 1870 ਮਾਮਲੇ ਖੇਤਾਂ ਵਿੱਚ ਪਰਾਲੀ ਸਾੜਨ ਦੇ ਸਾਹਮਣੇ ਆਏ ਸਨ, ਜਦਕਿ ਸਾਲ 2024 ਵਿੱਚ ਇਨ੍ਹਾਂ ਦੀ ਗਿਣਤੀ 525 ਹੀ ਦਰਜ਼ ਕੀਤੀ ਗਈ ਹੈ ਜੋ ਕਿ 72 ਫ਼ੀਸਦੀ ਘੱਟ ਬਣਦੀ ਹੈ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਸਮਾਰੋਹ ਮੌਕੇ ਕਲਸਟਰ ਅਤੇ ਨੋਡਲ ਅਫ਼ਸਰਾਂ ਵੱਲੋਂ ਪਰਾਲੀ ਸੜਨ ਤੋਂ ਰੋਕਣ ਲਈ ਕੀਤੇ ਗਏ ਸ਼ਾਨਦਾਰ ਕੰਮ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਨੋਡਲ ਅਫ਼ਸਰਾਂ ਅਤੇ ਕਲੱਸਟਰ ਅਫ਼ਸਰਾਂ ਨੇ ਇਕੱਲੇ ਪਟਿਆਲਾ ਜ਼ਿਲ੍ਹੇ ਦੇ ਵਾਤਾਵਰਣ ਨੂੰ ਹੀ ਨਹੀਂ ਬਚਾਇਆ ਸਗੋਂ ਇਨ੍ਹਾਂ ਨੇ ਸਮਰਪਣ ਭਾਵਨਾ ਅਤੇ ਦ੍ਰਿੜਤਾ ਨਾਲ ਕੰਮ ਕਰਕੇ ਕਿਸਾਨਾਂ ਦੀ ਵੀ ਮਦਦ ਕੀਤੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਲਈ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਇਨ੍ਹਾਂ ਦਾ ਧੰਨਵਾਦ ਕਰਦੇ ਹੋਏ ਇਨ੍ਹਾਂ ਨੂੰ ਸਨਮਾਨਤ ਕਰ ਰਿਹਾ ਹੈ । ਡਿਪਟੀ ਕਮਿਸ਼ਨਰ ਨੇ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨੇ ਦਿਨ-ਰਾਤ ਇੱਕ ਕਰਕੇ ਟੀਮ ਵਰਕ ਕਰਦਿਆਂ ਕਾਫੀ ਔਖੇ ਸਮੇਂ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਹੈ ਜਿਸ ਕਰਕੇ ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਨੂੰ ਅੱਗ ਲੱਗਣ ਦੇ ਮਾਮਲੇ ਪਿਛਲੇ ਵਰ੍ਹਿਆਂ ਨਾਲੋਂ ਬਹੁਤ ਘਟੇ ਹਨ ਅਤੇ ਮਿਥੇ ਟੀਚੇ ਦੀ ਪ੍ਰਾਪਤੀ ਕੀਤੀ ਹੈ । ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਅਗਲੀ ਵਾਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦਾ ਕੋਈ ਵੀ ਮਾਮਲਾ ਨਾ ਆਵੇ ਅਤੇ ਸਾਰੇ ਕਿਸਾਨ ਆਪਣੀ ਜਮੀਨ ਅਤੇ ਵਾਤਾਵਰਣ ਦੀ ਸੰਭਾਲ ਕਰਦੇ ਹੋਏ ਪਰਾਲੀ ਨੂੰ ਇਨਸੀਟੂ ਅਤੇ ਐਕਸ-ਸੀਟੂ ਢੰਗਾਂ ਨਾਲ ਸੰਭਾਲਣਗੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ, ਐਸ. ਡੀ. ਓ. ਮੋਹਿਤ ਸਿੰਗਲਾ ਅਤੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਤੇ ਕਲਸਟਰ ਅਫ਼ਸਰ ਮੌਜੂਦ ਸਨ ।

Related Post