
ਉਹ ਪਹਿਲਾਂ ਹੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਿਲੀ ਰਿਹਾਇਸ਼ ਨੂੰ ਖਾਲੀ ਕਰ ਚੁੱਕੇ ਹਨ ਹੁਣ ਤਾਂ ਸਿਰਫ ਬੱਚਿਆਂ ਨੂੰ ਸਿਫ
- by Jasbeer Singh
- December 18, 2024

ਉਹ ਪਹਿਲਾਂ ਹੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਿਲੀ ਰਿਹਾਇਸ਼ ਨੂੰ ਖਾਲੀ ਕਰ ਚੁੱਕੇ ਹਨ ਹੁਣ ਤਾਂ ਸਿਰਫ ਬੱਚਿਆਂ ਨੂੰ ਸਿਫਟ ਕਰਨਾ ਬਾਕੀ ਹੈ : ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਦਸੰਬਰ ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਫੈਸਲਿਆਂ ਨੂੰ ਬਦਲਣ ਸਬੰਧੀ ਜੇਕਰ ਕੋਈ ਭਵਿੱਖ ਵਿੱਚ ਇਕੱਤਰਤਾ ਹੋਵੇਗੀ ਤੇ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ਼ਾਮਲ ਨਹੀਂ ਹੋਣਗੇ । ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਹੁਣ ਅਸਤੀਫਾ ਨਹੀਂ ਦੇਣਗੇ ਦੋ ਮਹੀਨੇ ਪਹਿਲੋਂ ਦਿੱਤਾ ਹੋਇਆ ਅਸਤੀਫਾ ਜੇਕਰ ਸ਼੍ਰੋਮਣੀ ਕਮੇਟੀ ਪ੍ਰਵਾਨ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ । ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਿਲੀ ਰਿਹਾਇਸ਼ ਨੂੰ ਖਾਲੀ ਕਰ ਚੁੱਕੇ ਹਨ ਹੁਣ ਤਾਂ ਸਿਰਫ ਬੱਚਿਆਂ ਨੂੰ ਸਿਫਟ ਕਰਨਾ ਬਾਕੀ ਹੈ, ਜੇਕਰ ਸ਼੍ਰੋਮਣੀ ਕਮੇਟੀ ਉਹਨਾਂ ਦੀਆਂ ਸੇਵਾਵਾਂ ਖਤਮ ਕਰਨਾ ਚਾਹੁੰਦੀ ਹੈ ਤਾਂ ਉਹ ਕਰ ਸਕਦੀ ਹੈ। ਉਹਨਾਂ ਨੂੰ ਕੋਈ ਇਤਰਾਜ਼ ਨਹੀਂ ਹੈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੇ ਅਸਤੀਫੇ ਪ੍ਰਵਾਣ ਕਰਨ ਨੂੰ ਦਿੱਤੇ ਤਿੰਨ ਦਿਨ ਦੇ ਸਮੇਂ ਨੂੰ ਵਧਾਉਣ ਸਬੰਧੀ ਉਹਨਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਪਾਸ ਇਸ ਤਰ੍ਹਾਂ ਕਰਨ ਦੇ ਅਧਿਕਾਰ ਖੇਤਰ ਹਨ ਪਰ ਜੇਕਰ ਭਵਿੱਖ ਵਿੱਚ ਕੋਈ 2 ਦਸੰਬਰ ਨੂੰ ਹੋਏ ਫੈਸਲਿਆ ਨੂੰ ਬਦਲਣ ਸੰਬੰਧੀ ਕੋਈ ਇਕੱਤਰਤਾ ਸੱਦੀ ਜਾਵੇਗੀ ਤਾਂ ਉਹ ਸ਼ਾਮਿਲ ਨਹੀਂ ਹੋਣਗੇ ਵਿਰਸਾ ਸਿੰਘ ਵਲਟੋਹਾ ਦੇ ਨਾਲ 15 ਅਕਤੂਬਰ ਨੂੰ ਸਕੱਤਰੇਤ ਵਿਖੇ ਹੋਈ ਗੱਲਬਾਤ ਦੌਰਾਨ ਤਲਖੀ ਦੀ ਵੀਡੀਓ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਲਾ ਸਾਲੀ ਕਹਿਣਾ ਮਲਵਈਆਂ ਦੀ ਭਾਸ਼ਾ ਵਿੱਚ ਸ਼ਾਮਲ ਹੈ ਅਤੇ ਗੱਲਬਾਤ ਕਰਦਿਆਂ ਅਜਿਹਾ ਮੂੰਹੋਂ ਨਿਕਲ ਜਾਂਦਾ ਹੈ । ਉਨ੍ਹਾਂ ਕਿਹਾ ਕਿ ਸਿਰਫ 27 ਸੈਕਿੰਡ ਦੀ ਵੀਡੀਓ ਜਾਰੀ ਕੀਤੀ ਗਈ ਹੈ । ਇਹ ਵੀਡੀਓ ਸਿਰਫ ਤਾਂ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪਾਸ ਸੀ ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਵੀਡੀਓ ਬਾਹਰ ਕਿਸ ਤਰ੍ਹਾਂ ਆਈ ਹੈ। ਉਨ੍ਹਾਂ ਕਿਹਾ ਕਿ ਇਹ ਪੂਰੀ ਵੀਡੀਓ ਡੇਢ ਘੰਟੇ ਦੀ ਹੈ ਜਿਸ ਨੂੰ ਜਨਤਕ ਕਰਨਾ ਚਾਹੀਦਾ ਹੈ ਸੰਗਤਾਂ ਜਦ ਇਸ ਵੀਡੀਓ ਨੂੰ ਸੁਣਨਗੀਆਂ ਤਾਂ ਇਹੋ ਹੀ ਕਹਿਣਗੀਆਂ ਕਿ ਵਿਰਸਾ ਸਿੰਘ ਵਲਟੋਹਾ ਖਿਲਾਫ ਹੋਰ ਸਖਤ ਫੈਸਲਾ ਕਿਉਂ ਨਹੀਂ ਲਿਆ ਗਿਆ ।
Related Post
Popular News
Hot Categories
Subscribe To Our Newsletter
No spam, notifications only about new products, updates.