ਵਿਆਹ ਸਮਾਗਮ ਵਿਚ ਚੋਰ ਨੇ ਉਡਾਇਆ ਗਹਿਣਆਂ ਤੇ ਪੈਸਿਆਂ ਨਾਲ ਭਰਿਆ ਬੈਗ
- by Jasbeer Singh
- February 5, 2026
ਵਿਆਹ ਸਮਾਗਮ ਵਿਚ ਚੋਰ ਨੇ ਉਡਾਇਆ ਗਹਿਣਆਂ ਤੇ ਪੈਸਿਆਂ ਨਾਲ ਭਰਿਆ ਬੈਗ ਪਠਾਨਕੋਟ, 5 ਫਰਵਰੀ 2026 : ਪੰਜਾਬ ਦੇ ਸ਼ਹਿਰ ਪਠਾਨਕੋਟ ਦੇ ਗੁਸਾਈਂਪੁਰ ਵਿਖੇ ਇਕ ਮੈਰਿਜ ਪੈਲੇਸ ਵਿਚ ਉਸ ਵੇਲੇ ਖੁ਼ਸ਼ੀਆਂ ਠੰਡੀਆਂ ਪੈ ਗਈਆਂ ਜਦੋਂ ਚੋਰ ਗਹਿਣਿਆਂ ਤੇ ਪੈਸਿਆਂ ਨਾਲ ਭਰਿਆ ਬੈਗ ਹੀ ਲੈ ਉਡਿਆ। ਕਿੰਨੇ ਲੱਖ ਦਾ ਕਰ ਗਿਆ ਬੈਗ ਲੈ ਕੇ ਗਾਇਬ ਹੋਣ ਦਾ ਸ਼ਖਸ ਗੁਸਾਈਂਪੁਰ ਦੇ ਮੈਰਿਜ਼ ਪੈਲੇਸ ਵਿਖੇ ਜੋ ਇਹ ਗਹਿਣਿਆਂ ਤੇ ਪੈਸਿਆਂ ਨਾਲ ਭਰਿਆ ਬੈਗ ਚੋਰੀ ਹੋਣ ਦੀ ਮੰਦਭਾਗੀ ਘਟਨਾ ਵਾਪਰੀ ਹੈ ਦੇ ਕਾਰਨ ਲੜਕੇ ਵਾਲਿਆਂ ਦਾ ਘੱਟੋ ਘੱਟ ਵੀ 12 ਲੱਖ ਰੁਪਏ ਦਾ ਨੁਕਸਾਨ ਹੋਣਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਲੜਕੇ ਦੇ ਪਿਤਾ ਨੇ ਇਸ ਚੋਰੀ ਦੀ ਸੂਚਨਾ ਸੁਜਾਨਪੁਰ ਥਾਣੇ ਵਿੱਚ ਦੇ ਦਿੱਤੀ ਹੈ ਤੇ ਪੁਲਸ ਨੇ ਵੀ ਸੀ. ਸੀ. ਟੀ. ਵੀ ਫੁਟੇਜ ਇਕੱਠੀ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾੜੇ ਦੇ ਪਿਤਾ ਨੇ ਦੱਸੀ ਸਾਰੀ ਰਾਮ ਕਹਾਣੀ ਲੜਕੇ ਦੇ ਪਿਤਾ ਕੁਲਦੀਪ ਚੰਦ ਵਾਸੀ ਭਧਰੋਆ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਸ਼ਗਨ ਸਮਾਗਮ ਗੋਸਾਈਂਪੁਰ ਦੇ ਪੈਲੇਸ ਵਿੱਚ ਸੀ, ਸਮਾਗਮ ਵਿੱਚ ਸ਼ਗਨ ਦੀਆਂ ਰਸਮਾਂ ਤਕਰੀਬਨ ਪੂਰੀਆਂ ਹੋ ਗਈਆਂ ਸਨ ਤੇ ਲੜਕੇ ਵਾਲੇ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਡੀ ਜੇ ’ਤੇ ਨੱਚ ਟੱਪ ਰਹੇ ਸਨ। ਇਸੇ ਦੌਰਾਨ ਉਸ ਦੀ ਪਤਨੀ, ਜੋ ਲੜਕੇ ਦੀ ਮਾਂ ਹੈ, ਵੀ ਉੱਥੇ ਸੋਫੇ ’ਤੇ ਬੈਠੀ ਸੀ ਅਤੇ ਉਸ ਦੇ ਹੱਥ ਵਿੱਚ ਬੈਗ ਫੜਿਆ ਹੋਇਆ ਸੀ, ਜਿਸ ਵਿੱਚ ਸੋਨੇ ਦੇ ਗਹਿਣੇ ਅਤੇ ਇਕੱਠਾ ਹੋਇਆ ਸ਼ਗਨ ਸੀ । ਅਚਾਨਕ ਹੀ ਕਿਸੇ ਨੇ ਲੜਕੇ ਦੀ ਮਾਂ ਨੂੰ ਖਿੱਚ ਲਿਆ ਨੱਚਣ ਲਈ ਤੇ ਬੈਗ ਰਹਿ ਗਿਆ ਲਵਾਰਸ ਇੰਨੇ ਨੂੰ ਕਿਸੇ ਨੇ ਲੜਕੀ ਦੀ ਮਾਂ ਨੂੰ ਵੀ ਬਾਂਹ ਫੜ ਕੇ ਨੱਚਣ ਲਗਾ ਦਿੱਤਾ ਤਾਂ ਬੈਗ ਸੋਫੇ ਉੱਪਰ ਪਿਆ ਰਿਹਾ, ਜਦ ਉਹ ਨੱਚ ਰਹੀ ਸੀ ਤਾਂ ਬੈਗ ਕੋਈ ਚੋਰੀ ਕਰਕੇ ਲੈ ਗਿਆ, ਜਦ ਉਹ ਨੱਚ ਕੇ ਹਟੀ ਤਾਂ ਉਹ ਬੈਗ ਲੱਭਣ ਲੱਗੀ ਪਰ ਬੈਗ ਕਿਧਰੇ ਵੀ ਨਾ ਲੱਭਿਆ । ਅਖੀਰ ਸੀ. ਸੀ. ਟੀ. ਵੀ. ਫੁਟੇਜ ਦੇਖੀ ਗਈ ਤਾਂ ਉਸ ਵਿੱਚ ਨਜ਼ਰ ਆ ਰਹੇ ਬੱਚੇ ’ਤੇ ਸ਼ੱਕ ਹੋਇਆ । ਇਹ ਬੱਚਾ ਨੰਗੇ ਪੈਰੀਂ ਨਜ਼ਰ ਆ ਰਿਹਾ ਸੀ ਜੋ ਨਾ ਤਾਂ ਲੜਕੀ ਵਾਲਿਆਂ ਵੱਲੋਂ ਸੀ ਅਤੇ ਨਾ ਹੀ ਲੜਕੇ ਵਾਲਿਆਂ ਦੇ ਪਰਿਵਾਰ ਵੱਲੋਂ ਸਮਾਗਮ ’ਚ ਆਇਆ ਸੀ ।
