post

Jasbeer Singh

(Chief Editor)

Punjab

ਪਿੰਡਾਂ ਤੇ ਸ਼ਹਿਰਾਂ ਵਿੱਚ ਲਾਏ ਜਾਣ ਠੀਕਰੀ ਪਹਿਰੇ : ਵਧੀਕ ਜ਼ਿਲ੍ਹਾ ਮੈਜਿਸਟਰੇਟ

post-img

ਪਿੰਡਾਂ ਤੇ ਸ਼ਹਿਰਾਂ ਵਿੱਚ ਲਾਏ ਜਾਣ ਠੀਕਰੀ ਪਹਿਰੇ : ਵਧੀਕ ਜ਼ਿਲ੍ਹਾ ਮੈਜਿਸਟਰੇਟ ਕਿਸੇ ਵੀ ਤਰ੍ਹਾਂ ਦੇ ਸ਼ੱਕੀ ਵਿਅਕਤੀ ਜਾਂ ਕਾਰਵਾਈ ਦੀ ਸੂਚਨਾ ਫੌਰੀ ਕੰਟਰੋਲ ਰੂਮ ਵਿਖੇ ਦਿੱਤੀ ਜਾਵੇ ਸੰਗਰੂਰ, 10 ਮਈ 2025 :  ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਤੇ ਪੰਜਾਬ ਵਿਲੇਜ ਐਂਡ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਲਗਾਤਾਰ ਠੀਕਰੀ ਪਹਿਰਾ ਲਗਾਉਣ ਲਈ ਸਬੰਧਿਤ ਪਿੰਡਾਂ ਦੀਆਂ ਸਮੂਹ ਪੰਚਾਇਤਾਂ, ਪਿੰਡ ਦੇ ਵਾਸੀਆਂ, ਨਗਰ ਕੌਂਸਲਾਂ, ਨਗਰ ਕੌਂਸਲ ਵਾਸੀਆਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡ/ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ । ਜਾਰੀ ਕੀਤੇ ਹੁਕਮਾਂ ਵਿੱਚ ਉਹਨਾਂ ਕਿਹਾ ਹੈ ਕਿ ਮੌਜੂਦਾ ਸਕਿਓਰਿਟੀ ਹਾਈ-ਅਲਰਟ ਦੇ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਸੰਗਰੂਰ ਵਿੱਚ ਪਿੰਡ-ਪਿੰਡ ਠੀਕਰੀ ਪਹਿਰੇ ਲਗਵਾਉਣ ਦੀ ਜ਼ਰੂਰਤ ਹੈ । ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਸ਼ੱਕੀ ਵਿਅਕਤੀ ਜਾਂ ਕਾਰਵਾਈ ਧਿਆਨ ਵਿੱਚ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਸੀਨੀਅਰ ਪੁਲਿਸ ਕਪਤਾਨ, ਸੰਗਰੂਰ, ਸਬੰਧਤ ਪੁਲਸ ਥਾਣਾ, ਕੰਟਰੋਲ ਰੂਮ ਦਫਤਰ ਡਿਪਟੀ ਕਮਿਸ਼ਨਰ, ਸੰਗਰੂਰ ਵਿਖੇ ਟੈਲੀਫੋਨ ਨੰਬਰ 01672-234128 ਅਤੇ ਪੁਲਿਸ ਕੰਟਰੋਲ ਰੂਮ ਨੰਬਰ 80545-45100, 80545-45200 'ਤੇ ਸੂਚਿਤ ਕੀਤਾ ਜਾਵੇ । ਇਹ ਹੁਕਮ 10ਮਈ  ਤੋਂ 9 ਜੂਨ ਤਕ ਲਾਗੂ ਰਹਿਣਗੇ ।

Related Post