post

Jasbeer Singh

(Chief Editor)

National

ਬਾਬਾ ਸਿੱਦੀਕੀ ਕਤਲ ਮਾਮਲੇ ਵਿਚ ਤੀਜਾ ਮੁਲਜ਼ਮ ਪੁਣੇ ਤੋਂ ਗ੍ਰਿਫਤਾਰ

post-img

ਬਾਬਾ ਸਿੱਦੀਕੀ ਕਤਲ ਮਾਮਲੇ ਵਿਚ ਤੀਜਾ ਮੁਲਜ਼ਮ ਪੁਣੇ ਤੋਂ ਗ੍ਰਿਫਤਾਰ ਮੁੰਬਈ : ਐਨ. ਸੀ. ਪੀ. ਨੇਤਾ ਬਾਬਾ ਸਿੱਦੀਕ ਕਤਲ ਕੇਸ ਵਿੱਚ ਤੀਜੇ ਮੁਲਜ਼ਮ ਨੂੰ ਪੁਲਸ ਨੇ ਪੁਣੇ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ 28 ਸਾਲਾ ਪ੍ਰਵੀਨ ਲੋਨਕਰ ਵਜੋਂ ਹੋਈ ਹੈ, ਜਿਸ ਨੂੰ ਪੁਣੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।ਮੰਨਿਆ ਜਾਂਦਾ ਹੈ ਕਿ ਉਹ ਮੁੱਖ ਸਾਜ਼ਿਸ਼ਕਰਤਾਵਾਂ ਵਿੱਚੋਂ ਇੱਕ ਸੀ, ਜਿਸਨੇ ਧਰਮਰਾਜ ਕਸ਼ਯਪ ਅਤੇ ਸ਼ਿਵਕੁਮਾਰ ਗੌਤਮ, ਫਰਾਰ ਸ਼ੂਟਰ ਨੂੰ ਸਾਜ਼ਿਸ਼ ਵਿੱਚ ਸ਼ਾਮਲ ਕੀਤਾ ਸੀ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Related Post