post

Jasbeer Singh

(Chief Editor)

Latest update

ਗੈਰ-ਕਾਨੂੰਨੀ ਤੌਰ ‘ਤੇ ਬਣੀਆਂ ਕਾਲੋਨੀਆਂ ‘ਚ ਪਲਾਟ ਖਰੀਦਣ ਵਾਲੇ ਰਜਿਸਟਰੀ ਕਰਵਾਉਣ ਲਈ ਰਹਿਣ ਤਿਆਰ ਬਰ ਤਿਆਰ

post-img

ਗੈਰ-ਕਾਨੂੰਨੀ ਤੌਰ ‘ਤੇ ਬਣੀਆਂ ਕਾਲੋਨੀਆਂ ‘ਚ ਪਲਾਟ ਖਰੀਦਣ ਵਾਲੇ ਰਜਿਸਟਰੀ ਕਰਵਾਉਣ ਲਈ ਰਹਿਣ ਤਿਆਰ ਬਰ ਤਿਆਰ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚ ਗੈਰ-ਕਾਨੂੰਨੀ ਤੌਰ ‘ਤੇ ਬਣੀਆਂ ਕਾਲੋਨੀਆਂ ‘ਚ ਪਲਾਟ ਖਰੀਦਣ ਵਾਲੇ ਲੋਕਾਂ ਦੀ ਰਜਿਸਟਰੀ ਕਰਵਾਉਂਦੇ ਹੋਏ ਉਨ੍ਹਾਂ ਦੀ ਸਮੱਸਿਆ ਨੂੰ ਹੱਲ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਇਸ ਤਹਿਤ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਥਿਤ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਐਨਓਸੀ ਰਾਹੀਂ ਕੀਤੀ ਜਾਵੇਗੀ। ਜਿਸ ਲਈ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਬਣਾਈ ਗਈ ਤਜਵੀਜ਼ ਅਨੁਸਾਰ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿੱਚ ਸੋਧ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ।

Related Post