
ਲੋਕ ਸਭਾ ਤੋਂ ਗੈਰਹਾਜਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ. ਕੇ. ਸ਼ਰਮਾ
- by Jasbeer Singh
- May 9, 2024

ਪਟਿਆਲਾ, 9 ਮਈ (ਜਸਬੀਰ)-ਪਟਿਆਲਾ ਲੋਕ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸਰਮਾ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਮੌਜੂਦਾ ਉਮੀਦਵਾਰ ਧਰਮਵੀਰ ਗਾਂਧੀ ਦੇ ਬਿਆਨ ’ਤੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਜੋ ਵਿਅਕਤੀ ਲੋਕ ਸਭਾ ਤੋਂ ਜਿਆਦਾਤਰ ਗੈਰਹਾਜਰ ਰਿਹਾ ਹੈ, ਉਨ੍ਹਾਂ ਕੀਤੇ ਗਏ ਕੰਮ ਆਧਾਰ ’ਤੇ ਵੋਟ ਮੰਗਣ ਦਾ ਕੋਈ ਅਧਿਕਾਰ ਨਹੀਂ ਹੈ। ਐਨ. ਕੇ. ਸਰਮਾ ਨੇ ਕਿਹਾ ਕਿ ਗਾਂਧੀ ਨੇ ਬੀਤੇ ਦਿਨ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ ਪਰ ਲੋਕ ਸਭਾ ਦਾ ਰਿਕਾਰਡ ਦੱਸਦਾ ਹੈ ਕਿ ਉਥੇ ਗਾਂਧੀ ਦੀ ਹਾਜਰੀ ਸਿਰਫ 55 ਫੀਸਦੀ ਰਹੀ। ਗਾਂਧੀ ਪੰਜ ਸਾਲ ਸੰਸਦ ਮੈਂਬਰ ਰਹੇ ਅਤੇ ਸਿਰਫ 15 ਸਵਾਲ ਹੀ ਲੋਕ ਸਭਾ ਵਿੱਚ ਉਠਾਏ। ਇਸ ਮੌਕੇ ਪਰਮਜੀਤ ਸਿੰਘ ਨੰਬਰਦਾਰ, ਹਰਿੰਦਰ ਸਿੰਘ ਹਰਪਾਲਪੁਰ, ਜੋਗਾ ਸਿੰਘ ਮੰਡੋਲੀ, ਬਲਜੀਤ ਸਿੰਘ, ਕਿ੍ਰਪਾਲ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਨਛੱਤਰ ਸਿੰਘ ਹਰਪਾਲਪੁਰ, ਨੇਤਰਪਾਲ, ਗੁਰਜੀਤ ਸਿੰਘ, ਹਰਬੰਸ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਪਵਨ ਨੰਬਰਦਾਰ ਸਮੇਤ ਕਈ ਪਤਵੰਤੇ ਹਾਜਰ ਸਨ।