
ਕੈਨੇਡਾ ਵਿਚ ਟੈਂਪਰੇਰੀ ਵੀਜ਼ਾ ਉਤੇ ਆ ਕੇ ਸਮੇਂ ਸਿਰ ਵਾਪਸੀ ਨਾ ਕਰਨ ਵਾਲਿਆਂ ਨੂੰ ਕੀਤਾ ਜਾ ਸਕਦੈ ਡਿਪੋਰਟ : ਇਮੀਗ੍ਰੇਸ਼ਨ
- by Jasbeer Singh
- November 16, 2024

ਕੈਨੇਡਾ ਵਿਚ ਟੈਂਪਰੇਰੀ ਵੀਜ਼ਾ ਉਤੇ ਆ ਕੇ ਸਮੇਂ ਸਿਰ ਵਾਪਸੀ ਨਾ ਕਰਨ ਵਾਲਿਆਂ ਨੂੰ ਕੀਤਾ ਜਾ ਸਕਦੈ ਡਿਪੋਰਟ : ਇਮੀਗ੍ਰੇਸ਼ਨ ਮੰਤਰੀ ਚੰਡੀਗੜ੍ਹ :ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਵਾਲੀ ਹੈ । ਸਰਕਾਰ ਨੇ ਇਸ ਸਬੰਧੀ ਸਖਤ ਫੈਸਲਾ ਲੈਣ ਦੇ ਸੰਕੇਤ ਦਿੱਤੇ ਹਨ । ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਆਖਿਆ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡੀਅਨ ਇੰਪਲਾਈਜ਼ ਨੂੰ ਉਚੀਆਂ ਉਜਰਤ ਦਰਾਂ ਉਤੇ ਕਾਮੇ ਰੱਖਣੇ ਹੋਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਟੈਂਪਰੇਰੀ ਵੀਜ਼ਾ ਉਤੇ ਆਏ, ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲੇ ਵਿਅਕਤੀਆਂ ਨੂੰ ਆਉਂਦੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਡਿਪੋਰਟ ਕੀਤਾ ਜਾ ਸਕਦਾ ਹੈ । ਇਹ ਵੀ ਮੰਨਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਜਾਣ ਵਾਲੇ ਪ੍ਰਵਾਸੀਆਂ ਵਿਚੋਂ ਜ਼ਿਆਦਾਤਰ ਉਹ ਲੋਕ ਹੋ ਸਕਦੇ ਹਨ, ਜਿਨ੍ਹਾਂ ਨੂੰ ਪਿਛਲੇ ਅੱਠ ਸਾਲ ਦੌਰਾਨ ਦੇਸ਼ ਛੱਡਣ ਦੇ ਹੁਕਮ ਦਿੱਤੇ ਗਏ, ਪਰ ਉਨ੍ਹਾਂ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫਸਰਾਂ ਦੀਆਂ ਅੱਖਾਂ ਵਿਚ ਘੱਟਾ ਪਾਉਂਦਿਆਂ ਆਪਣਾ ਟਿਕਾਣਾ ਹੀ ਬਦਲ ਰਹੇ ਹਨ । ਗ੍ਰੇਟਰ ਵੈਨਕੂਵਰ ਬੋਰਡ ਆਫ ਟਰੇਡ ਵੱਲੋਂ ਕਰਵਾਏ ਸਮਾਗਮ ਵਿਚ ਪੁੱਜੇ ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਕਿਹਾ ਕਿ ਰੁਜ਼ਗਾਰਦਾਤਾਵਾਂ ਅਤੇ ਕਾਮਿਆਂ ਦਰਮਿਆਨ ਸਭ ਤੋਂ ਮਾੜੇ ਸਬੰਧ ਦੇਖਣੇ ਹੋਣ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਸ਼੍ਰੇਣੀ ਵਿਚ ਦੇਖੇ ਜਾ ਸਕਦੇ ਹਨ, ਜਿਥੇ ਕਿਰਤੀਆਂ ਦਾ ਵੱਡੇ ਪੱਧਰ ਉਤੇ ਸ਼ੋਸ਼ਣ ਕੀਤਾ ਜਾਂਦਾ ਹੈ। ਖੇਤੀ ਸੈਕਟਰ ਅਤੇ ਫੂਡ ਪ੍ਰੋਸੈਸਿੰਗ ਵਿਚ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਬਣਦਾ ਮਿਹਨਤਾਨਾ ਵੀ ਨਹੀਂ ਮਿਲਦਾ ਪਰ ਫੈਡਰਲ ਸਰਕਾਰ ਵੱਲੋਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਅਥਾਹ ਆਮਦ ਉਤੇ ਰੋਕ ਲਾ ਦਿੱਤੀ ਗਈ ਹੈ ਅਤੇ ਹੁਣ ਸਸਤੇ ਵਿਦੇਸ਼ੀ ਮਜ਼ਦੂਰ ਮਿਲਣ ਵਾਲਾ ਦੌਰ ਲੰਘ ਚੁੱਕਾ ਹੈ ।