
ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਨੂੰ ਘੇਰਨ ਪਹੁੰਚੇ ਸੂਬੇ ਦੇ ਹਜਾਰਾਂ ਕੰਪਿਊਟਰ ਅਧਿਆਪਕ
- by Jasbeer Singh
- September 15, 2024

ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਨੂੰ ਘੇਰਨ ਪਹੁੰਚੇ ਸੂਬੇ ਦੇ ਹਜਾਰਾਂ ਕੰਪਿਊਟਰ ਅਧਿਆਪਕ ਕਿਹਾ ਸੂਬਾ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰੀ, ਰੈਗੂਲਰ ਹੋਣ ਦੇ ਬਾਵਜੂਦ 19 ਸਾਲਾਂ ਤੋਂ ਸੜਕਾਂ ਤੇ ਹੋਰ ਰਹੇ ਨੇ ਖੱਜਲ਼ ਖੁਆਰ ਮੋਹਾਲ਼ੀ / ਚੰਡੀਗੜ੍ਹ : ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਸੰਗਰੂਰ ਵਿਖੇ ਭੁੱਖ ਹੜਤਾਲ਼ ਕਰ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਲਗਾਤਾਰ ਵੱਖ ਵੱਖ ਐਕਸ਼ਨ ਉਲੀਕਦੇ ਹੋਏ ਆਪਣੇ ਜਾਇਜ ਹੱਕਾਂ ਦੇ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸੇ ਲੜੀ ਦੇ ਅਧੀਨ ਅੱਜ ਸੂਬੇ ਭਰ ਤੋਂ ਆਏ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਅੱਗੇ ਇਕੱਤਰ ਹੁੰਦੇ ਹੋਏ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ। ਇਸ ਮਗਰੋਂ ਉਨ੍ਹਾਂ ਵੱਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕੀਤਾ ਗਿਆ ਪਰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਉਨ੍ਹਾ ਨੂੰ ਪੁਲਸ ਪ੍ਰਸਾਸ਼ਨ ਵੱਲੋਂ ਰੋਕ ਲਿਆ ਗਿਆ। ਜਿੱਥਿ ਕੰਪਿਊਟਰ ਅਧਿਆਪਕਾਂ ਵੱਲੋਂ ਸੂਬਾ ਸਰਕਾਰ ਦੇ ਖਿਲਾਫ ਜਮ ਕੇ ਜਬਰਦਸਤ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਰਜਵੰਤਰ ਕੌਰ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਨਾਂ ਨਾਲ ਲਗਾਤਾਰ ਲਾਰੇ ਲੱਪੇ ਵਾਲੇ ਨੀਤੀ ਅਪਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਅਤੇ ਉਹਨਾਂ ਦੇ ਹੱਕ ਬਹਾਲ ਕਰਨ ਦੇ ਲਈ ਜੋ ਐਲਾਨ ਕੀਤੇ ਗਏ ਸਨ ਉਹ ਸਿਰਫ ਝੂਠੇ ਵਆਦੇ ਹੀ ਸਾਬਿਤ ਹੋਏ ਹਨ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੀ ਉਨਾਂ ਦੇ ਨਾਲ ਅਜਿਹਾ ਹੀ ਕਰਦੀਆਂ ਰਹੀਆਂ ਹਨ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਨਾਂ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਕੰਪਿਊਟਰ ਅਧਿਆਪਕਾਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ। ਜੋ ਕਿ ਨਿੰਦਣਯੋਗ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਕੰਪਿਊਟਰ ਅਧਿਆਪਕਾਂ ਆਗੂਆਂ ਨੇ ਦੱਸਿਆ ਐਲਾਨ ਕੀਤਾ ਕਿ ਜਿੱਥੇ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ਵਿਖੇ ਬੀਤੀ 1 ਸਤੰਬਰ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਨੂੰ ਜਲਦ ਹੀ ਮਰਨ ਵਰਤ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਉਥੇ ਕੰਪਿਊਟਰ ਅਧਿਆਪਕਾਂ ਵੱਲੋਂ ਵੱਡੇ ਪੱਧਰ ਤੇ ਸੂਬੇ ਭਰ ਵਿਚ ਇਹ ਸੰਘਰਸ਼ ਐਕਸ਼ਨ ਉਲੀਕੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਸਾਰੇ ਹੱਕ ਬਹਾਲ ਨਹੀਂ ਕਰ ਦਿੱਤੇ ਜਾਂਦੇ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਕਿਉਂ ਕਰ ਰਹੇ ਹਨ ਕੰਪਿਊਟਰ ਅਧਿਆਪਕ ਸੰਘਰਸ਼? ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਰੈਗੂਲਰ ਹੋਣ ਦੇ ਬਾਵਜੂਦ ਵੀ ਉਹ ਪਿਛਲੇ 19 ਸਾਲਾਂ ਤੋਂ ਲਗਾਤਾਰ ਆਪਣੇ ਹੱਕਾਂ ਦੇ ਸੜਕਾਂ ਤੇ ਉਤਰ ਕੇ ਸੰਘਰਸ਼ ਕਰ ਰਹੇ ਹਨ ਪਰ ਨਾਂ ਉਨ੍ਹਾਂ ਦੀ ਪਹਿਲਾਂ ਕਿਸੇ ਸਰਕਾਰ ਨੇ ਸੁਣੀ ਅਤੇ ਨਾ ਹੀ ਹੁਣ ਮੌਜੂਦਾ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2011 ਵਿੱਚ ਤਤਕਾਲੀਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦੇ ਹੋਏ। ਉਨਾਂ ਨੂੰ ਪੰਜਾਬ ਸਿਵਲ ਸਰਵਿਸਿਸ ਦੇ ਅਧੀਨ ਸਾਰੇ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਲੇਕਿਨ ਜਿਉਂ ਜਿਉਂ ਸਮਾਂ ਬੀਤਦਾ ਜਾ ਰਿਹਾ ਹੈ ਸੂਬਾ ਸਰਕਾਰ ਵੱਲੋਂ ਉਨਾਂ ਨੂੰ ਦਿੱਤੇ ਹੱਕ ਵੀ ਖੋਹੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਬਾਕੀ ਕਰਮਚਾਰੀਆਂ ਵਾਂਗੂੰ ਉਨਾਂ ਨੂੰ ਹਾਲੇ ਤੱਕ ਛੇਵੇਂ ਪੇ ਕਮਿਸ਼ਨ ਦਾ ਲਾਭ ਨਹੀਂ ਦਿੱਤਾ ਗਿਆ ਜਦੋਂ ਕਿ ਉਨਾਂ ਨੂੰ ਪਹਿਲਾਂ 5ਵੇਂ ਪੇ ਕਮਿਸ਼ਨ ਦੇ ਅਨੁਸਾਰ ਤਨਖਾਹ ਮਿਲ ਰਹੀ ਹੈ। ਕਿਸੇ ਵੀ ਕੰਪਿਊਟਰ ਅਧਿਆਪਕ ਨੂੰ ਅੱਜ ਤੱਕ ਮੈਡੀਕਲ ਰਿੰਬਰਸਮੈਂਟ ਦਾ ਲਾਭ ਨਹੀਂ ਦਿੱਤਾ ਗਿਆ ਹੈ। ਸੂਬੇ ਭਰ ਦੇ ਲਗਭਗ 100 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਪਰ ਬਾਕੀ ਕਰਮਚਾਰੀਆਂ ਵਾਂਗੂੰ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕਿਸਮ ਦਾ ਵਿੱਤੀ ਲਾਭ ਜਾਂ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ ਜੋ ਕਿ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਉਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਛੇਵੇਂ ਪੇ ਕਮਿਸ਼ਨ ਸਮੇਤ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਸ਼ਰਤ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ।
Related Post
Popular News
Hot Categories
Subscribe To Our Newsletter
No spam, notifications only about new products, updates.