
ਅਧੂਰਾ ਡੀ ਏ ਜਾਰੀ ਕਰਨ ਵਿਰੁੱਧ ਸਿੱਖਿਆ ਵਿਭਾਗ ਦੇ ਦਫਤਰ ਅੱਗ ਹਜਾਰਾਂ ਕੰਪਿਊਟਰ ਅਧਿਆਪਕਾਂ ਵੱਲੋਂ ਵੱਡਾ ਪ੍ਰਦਰਸ਼ਨ
- by Jasbeer Singh
- January 24, 2025

ਅਧੂਰਾ ਡੀ ਏ ਜਾਰੀ ਕਰਨ ਵਿਰੁੱਧ ਸਿੱਖਿਆ ਵਿਭਾਗ ਦੇ ਦਫਤਰ ਅੱਗ ਹਜਾਰਾਂ ਕੰਪਿਊਟਰ ਅਧਿਆਪਕਾਂ ਵੱਲੋਂ ਵੱਡਾ ਪ੍ਰਦਰਸ਼ਨ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖਿਲਾਫ ਜਮ ਕੇ ਹੋਈ ਨਾਅਰੇਬਾਜੀ ਦਿੱਲੀ ਕੂਚ ਨੂੰ ਲੈ ਕੇ ਤਿਆਰੀਆਂ ਮੁਕੰਮਲ, ਜਲਦ ਹੋਵੇਗਾ ਤਾਰੀਖ ਦਾ ਐਲਾਨ ਮੋਹਾਲੀ : ਪੰਜਾਬ ਭਰ ਦੇ ਕੰਪਿਊਟਰ ਕੰਪਿਊਟਰ ਅਧਿਆਪਕਾਂ ਵੱਲੋਂ 1 ਸਤੰਬਰ ਤੋਂ ਸੰਗਰੂਰ ਦੇ ਡੀਸੀ ਦਫ਼ਤਰ ਅੱਗੇ ਕੀਤੀ ਜਾ ਰਹੀ ਲਗਾਤਾਰ ਭੁੱਖ ਹੜਤਾਲ ਅਤੇ 3 ਜਨਵਰੀ ਤੋਂ ਜਾਰੀ ਮਰਨ ਵਰਤ ਦੇ ਚਲਦੇ ਸਰਕਾਰ ਨਾਲ ਚੱਲੇ ਵੱਖ ਵੱਖ ਮੀਟਿੰਗਾਂ ਦੇ ਦੌਰ ਤੋਂ ਬਾਅਦ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਤੇ ਅੱਧਾ-ਅਧੂਰਾ ਮਹਿੰਗਾਈ ਭੱਤੇ (ਡੀ. ਏ.) ਵਧਾਉਣ ਦਾ ਪੱਤਰ ਜਾਰੀ ਕਰ ਦਿਤਾ ਗਿਆ ਸੀ, ਜਿਸ ਨੂੰ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦਾ ਧੋਖਾ ਕਰਾਰ ਦਿੰਦੇ ਹੋਏ ਇਸਦਾ ਡਟਵਾ ਵਿਰੋਧ ਕੀਤਾ ਅਤੇ ਇਸੇ ਲੜੀ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ ਮੋਹਾਲੀ ਵਿਖੇ ਸਿੱਖਿਆ ਦਫਤਰ ਦੇ ਅੱਗੇ ਵਿਸ਼ਾਲ ਰੋਸ਼ ਪ੍ਰਦਰਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹਜਾਰਾਂ ਦੀ ਗਿਣਤੀ ਵਿਚ ਇਕੱਤਰ ਹੋਏ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕਰਦੇ ਹੋਏ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ । ਇਸ ਦੌਰਾਨ ਕਿੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂਆਂ ਦੇ ਨਾਲ ਸਿੱਖਿਆ ਸਕੱਤਰ ਦੀ ਮੀਟਿੰਗਾਂ ਦਾ ਦੌਰਾ ਵੀ ਚਲਦਾ ਰਿਹਾ, ਜਿਸ ਵਿਚ ਅਧਿਕਾਰੀਆਂ ਵੱਲੋਂ ਇੱਕ ਹਫਤੇ ਦੇ ਅੰਦਰ ਅੰਦਰ ਉਨ੍ਹਾਂ ਦੇ ਡੀਏ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਹਾਲਾਂਕਿ ਕੰਪਿਊਟਰ ਅਧਿਆਪਕਾਂ ਵੱਲੋਂ ਮੀਟਿੰਗ ਦੇ ਮਗਰੋਂ ਆਪਣੀਆਂ ਸੰਘਰਸ਼ੀ ਕਾਰਵਾਈਆਂ ਨੂੰ ਹੋਰ ਤੇਜ ਕਰਨ ਦਾ ਐਲਾਨ ਕੀਤਾ ਗਿਆ ਅਤੇ ਜਲਦ ਹੀ ਕੰਪਿਊਟਰ ਅਧਿਆਪਕਾਂ ਵੱਲੋਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਦੇ ਚੋਣ ਹਲਕੇ ਵਿਚ ਵੱਡਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂਆਂ ਕਿ ਪਰਮਵੀਰ ਸਿੰਘ ਪੰਮੀ, ਜੋਨੀ ਸਿੰਗਲਾ, ਪ੍ਰਦੀਪ ਕੁਮਾਰ ਮਲੂਕਾ, ਨਰਦੀਪ ਸ਼ਰਮਾ, ਰਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖ਼ਸ਼ ਲਾਲ, ਜਸਪਾਲ, ਉਦਮ ਸਿੰਘ ਡੋਗਰਾ, ਰਾਕੇਸ਼ ਸੈਣੀ, ਸੁਸ਼ੀਲ ਅੰਗੁਰਾਲ, ਬਲਜੀਤ ਸਿੰਘ, ਪ੍ਰਿਯੰਕਾ ਬਿਸ਼ਟ ਨਾਇਬ ਸਿੰਘ ਬੁੱਕਣਵਾਲ, ਜਸਵਿੰਦਰ ਸਿੰਘ ਲੁਧਿਆਣਾ ਨੇ ਦੱਸਿਆ ਕਿ ਸੂਬਾ ਸਰਕਾਰ ਲਗਾਤਾਰ ਉਨ੍ਹਾਂ ਦੇ ਨਾਲ ਕੋਝਾ ਮਜ਼ਾਕ ਕਰ ਰਹੀ ਹੈ ਅਤੇ ਵੱਖ ਵੱਖ ਮੰਗਾਂ ਤੇ ਸਹਿਮਤੀ ਬਣਨ ਦੇ ਬਾਵਜੂਦ ਵੀ ਕੰਪਿਊਟਰ ਅਧਿਆਪਕਾਂ ਦੇ ਵਿਰੋਧ ਵਿਚ ਕਾਰਵਾਈਆਂ ਜਾਰੀ ਹਨ । ਦਿੱਲੀ ਪ੍ਰਦਰਸ਼ਨ ਦੀਆਂ ਤਿਆਰੀਆਂ ਵਿਚ ਜੁਟੇ ਕੰਪਿਊਟਰ ਅਧਿਆਪਕ ਕੰਪਿਊਟਰ ਅਧਿਆਪਕ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਦੇ ਨਾਲ ਧੋਖਾ ਕੀਤਾ ਹੈ ਅਤੇ ਉਨ੍ਹਾਂ ਦੇ ਭਵਿੱਖ ਨੂੰ ਹਨੇਰੇ ਵੱਲ ਧੱਕਿਆ ਹੈ, ਜਿਸ ਦੀ ਕਹਾਣੀ ਹੁਣ ਉਹ ਆਉਣ ਵਾਲੇ ਦਿਨਾਂ ਵਿਚ ਦਿੱਲੀ ਵਿਚ ਇੱਕ ਵੱਡੇ ਪ੍ਰਦਰਸ਼ਨ ਰਾਹੀ ਦਿੱਲੀ ਦੇ ਆਮ ਲੋਕਾਂ ਨੂੰ ਸੁਣਾਉਣਗੇ । ਇਸ ਦੌਰਾਨ ਉਨ੍ਹਾਂ ਦੀ ਹੱਡ ਬੀਤੀ ਬਿਆਨ ਕਰਦੇ ਹੋਏ ਪੰਫਲੇਟ ਅਤੇ ਆਮ ਆਦਮੀ ਪਾਰਟੀ ਦਾ ਪੰਜਾਬ ਵਿਧਾਨ ਸਭਾ ਚੋਣਾਂ ਵਾਲਾ ਚੋਣ ਮਨੋਰਥ ਪੱਤਰ ਦਿੱਲੀ ਦੇ ਲੋਕਾਂ ਵਿਚ ਵੰਡਦੇ ਹੋਏ ਇੰਨਸਾਫ ਦੀ ਮੰਗ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਦਿੱਲੀ ਪ੍ਰਦਰਸ਼ਨ ਸਬੰਧੀ ਸਾਰੀਆਂ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ। 27 ਜਨਵਰੀ ਨੂੰ ਉਨ੍ਹਾਂ ਵੱਲੋਂ ਦਿੱਲੀ ਵਿਖੇ ਇੱਕ ਵਿਸ਼ਾਲ ਪ੍ਰੈਸ ਕਾਨਫ੍ਰੈਂਸ ਕੀਤੀ ਜਾ ਰਹੀ ਹੈ ਅਤੇ ਇਸੇ ਦਿਨ ਜਰੂਰੀ ਦਸਤਾਵੇਜੀ ਕਾਰਵਾਈ ਪੂਰੀ ਕਰਦੇ ਹੋਏ ਉਥੋਂ ਹੀ ਦਿੱਲੀ ਪ੍ਰਦਰਸ਼ਨ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਜਾਵੇਗਾ । ਕੰਪਿਊਟਰ ਅਧਿਆਪਕਾਂ ਨੇ ਸਾਫ਼ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿਚ ਦਰਜ ਸਾਰੇ ਲਾਭਾਂ ਦੇ ਨਾਲ ਉਨ੍ਹਾਂ ਨੂੰ 6ਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ ਵਿਚ ਮਰਜ਼ ਨਹੀਂ ਕਰ ਦਿੱਤਾ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਇੰਜ ਹੀ ਜਾਰੀ ਰਹੇਗਾ ਅਤੇ ਸੂਬਾ ਸਰਕਾਰ ਦਾ ਹਰ ਫ਼ਰੰਟ ਤੇ ਤਿੱਖਾ ਵਿਰੋਧ ਕੀਤਾ ਜਾਵੇਗਾ ।
Related Post
Popular News
Hot Categories
Subscribe To Our Newsletter
No spam, notifications only about new products, updates.