post

Jasbeer Singh

(Chief Editor)

Punjab

ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ!

post-img

ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ! ਅੰਮ੍ਰਿਤਸਰ, 22 ਜੁਲਾਈ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਗੁਰੂ ਕੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਨੂੰ ਇਕ ਧਮਕੀ ਭਰੀ ਈ-ਮੇਲ ਮਿਲੀ ਹੈ, ਜਿਸ ਤੋਂ ਬਾਅਦ ਸੀ. ਆਈ. ਐਸ. ਐਫ. ਤੇ ਪੰਜਾਬ ਪੁਲਸ ਵਲੋਂ ਇਲਾਕੇ ਦੀ ਚੈਕਿੰਗ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਏਅਰਪੋਰਟਸ ਅਤੇ ਹਵਾਈ ਜਹਾਜ਼ਾਂ ਸਮੇਤ ਵੱਖ-ਵੱਖ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਲਗਾਤਾਰ ਪਿਛਲੇ ਕਾਫੀ ਸਮੇਂ ਤੋਂ ਚਲਦਾ ਆ ਰਿਹਾ ਹੈ, ਜਿਸਦੇ ਚਲਦਿਆਂ ਪੁਲਸ ਤੇ ਖੂਫੀਆ ਤੰਤਰ ਚੌਕਸ ਹੋ ਜਾਂਦਾ ਹੈ ਤੇ ਜਾਂਚ ਵਿਚ ਲੱਗ ਜਾਂਦਾ ਹੈ ਪਰ ਅਕਸਰ ਹੀ ਦੇਖਣ ਨੂੰ ਮਿਲਦਾ ਹੈ ਕਿ ਜਾਂਚ ਦੌਰਾਨ ਕੁੱਝ ਵੀ ਨਹੀਂ ਨਿਕਲਦਾ। ਇਸ ਸਭ ਦੇ ਚਲਦਿਆਂ ਭਾਰਤ ਦੀਆਂ ਖੂਫੀਆ ਏਜੰਸੀਆਂ ਨੇ ਅੰਦਰਖਾਤੀ ਜਾਂਚ ਦੌਰਾਨ ਕੁੱਝ ਵਿਅਕਤੀਆਂ ਦੀ ਫੜੋ ਫੜੀ ਵੀ ਕੀਤੀ ਜੋ ਇਸ ਤਰ੍ਹਾਂ ਦੀਆਂ ਧਮਕੀਆਂ ਦੇਣ ਦਾ ਕੰਮ ਕਰਦੇ ਸਨ।

Related Post