
Patiala News
0
ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਭਰਾਵਾਂ ਦੀ ਹੋਈ ਮੌਤ
- by Jasbeer Singh
- October 14, 2024

ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਭਰਾਵਾਂ ਦੀ ਹੋਈ ਮੌਤ ਪਟਿਆਲਾ : ਪਟਿਆਲਾ-ਸਰਹਿੰਦ ਰੋਡ `ਤੇ ਪੈਂਦੇ ਪਿੰਡ ਫੱਗਣ ਮਾਜਰਾ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੋ ਸਕੇ ਭਰਾ ਸਨ ਜਦਕਿ ਇਕ ਚਚੇਰਾ ਭਰਾ ਸੀ। ਇਸ ਹਾਦਸੇ ਵਿਚ ਦੋ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਰਛਪਾਲ ਸਿੰਘ (34) ਪਿੰਡ ਧਨੌਂਡਾ ਵਾਸੀ ਮੂਲੇਪੁਰ ਫਤਹਿਗੜ੍ਹ ਸਾਹਿਬ, ਰਘੁਵੀਰ ਸਿੰਘ (32) ਅਤੇ ਉਸ ਦੇ ਚਚੇਰੇ ਭਰਾ ਮਨਵੀਰ (21) ਵਜੋਂ ਹੋਈ ਹੈ। ਇਸ ਤੋਂ ਇਲਾਵਾ ਜ਼ਖ਼ਮੀਆਂ ’ਚ ਵਿੱਕੀ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ ਤੇ ਇਕ ਹੋਰ ਜ਼ਖ਼ਮੀ ਵਿਅਕਤੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਇਲਾਜ ਅਧੀਨ ਹੈ।