ਬੱਚਿਆਂ ਦੇ ਸਰਬ-ਪੱਖੀ ਵਿਕਾਸ ਲਈ ਆਂਗਣਵਾੜੀ ਵਰਕਰਾਂ ਦਾ ਤਿੰਨ ਰੋਜਾ ਸਿਖਲਾਈ ਕੈਂਪ ਆਯੋਜਿਤ
- by Jasbeer Singh
- February 6, 2026
ਬੱਚਿਆਂ ਦੇ ਸਰਬ-ਪੱਖੀ ਵਿਕਾਸ ਲਈ ਆਂਗਣਵਾੜੀ ਵਰਕਰਾਂ ਦਾ ਤਿੰਨ ਰੋਜਾ ਸਿਖਲਾਈ ਕੈਂਪ ਆਯੋਜਿਤ ਬੱਚਿਆਂ ਲਈ ਸੰਤੁਲਿਤ ਭੋਜਨ ਅਤੇ ਖੇਡ-ਆਧਾਰਿਤ ਸਿੱਖਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਕੀਤੀ ਸਾਂਝੀ ਅਹਿਮਦਗੜ੍ਹ/ ਮਾਲੇਰਕੋਟਲਾ, 06 ਫਰਵਰੀ 2026 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸਰਕਾਰੀ ਬੀ.ਐੱਡ. ਕਾਲਜ ਵਿਖੇ ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ (ਪੜ੍ਹਾਈ) ਸਬੰਧੀ ਬਲਾਕ ਅਹਿਮਦਗੜ੍ਹ ਦੀਆਂ ਆਂਗਣਵਾੜੀ ਵਰਕਰਾਂ ਲਈ ਤਿੰਨ ਰੋਜਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪੂਰਨ ਪੰਕਜ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਸਿਹਤ ਅਤੇ ਸਰਬਪੱਖੀ ਵਿਕਾਸ ਨੂੰ ਹੋਰ ਮਜਬੂਤ ਕਰਨਾ ਹੈ। ਇਸ ਕੈਂਪ ਵਿੱਚ 105 ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਨੇ ਭਾਗ ਲਿਆ। ਇਸ ਦੌਰਾਨ ਬੱਚਿਆਂ ਲਈ ਸੰਤੁਲਿਤ ਭੋਜਨ, ਪੋਸ਼ਣ ਆਹਾਰ ਦੀ ਸਹੀ ਤਿਆਰੀ, ਸਫ਼ਾਈ ਅਤੇ ਸਿਹਤਮੰਦ ਆਦਤਾਂ ਬਾਰੇ ਆਂਗਣਵਾੜੀ ਵਰਕਰਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਆਂਗਣਵਾੜੀ ਕੇਂਦਰਾਂ ਵਿੱਚ ਇਨ੍ਹਾਂ ਗੱਲਾਂ ਤੇ ਅਮਲ ਕਰ ਕੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਹੋਰ ਅਹਿਮ ਭੂਮਿਕਾ ਨਿਭਾ ਸਕਣ । ਇਸ ਦੇ ਨਾਲ ਹੀ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਰੋਚਕ ਬਣਾਉਣ ਲਈ ਖੇਡ-ਆਧਾਰਿਤ ਸਿੱਖਿਆ, ਕਹਾਣੀਆਂ, ਗੀਤਾਂ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਪੜ੍ਹਾਉਣ ਦੇ ਤਰੀਕਿਆਂ ’ਤੇ ਵੀ ਚਰਚਾ ਕੀਤੀ ਗਈ। ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵੱਲੋਂ ਆਂਗਣਵਾੜੀ ਸਟਾਫ਼ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੀ ਰੋਜ਼ਾਨਾ ਜਿੰਦਗੀ ਵਿੱਚ ਅਮਲ ਵਿੱਚ ਲਿਆਉਣ, ਤਾਂ ਜੋ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਆਂਗਣਵਾੜੀ ਸੁਪਰਵਾਈਜ਼ਰ ਪਾਲ ਕੌਰ, ਤਬੱਸੁਮ, ਫ਼ਰਹਾਨਾ, ਅਮਨਦੀਪ ਕੌਰ, ਪਰਦੀਪ ਕੌਰ, ਗੁਰਵਿੰਦਰ ਕੌਰ ਅਤੇ ਬਿਸਮਲ ਬੇਗਮ ਸਮੇਤ ਹੋਰ ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਨੇ ਭਾਗ ਲਿਆ ।
