

ਨਾਬਾਲਗ ਦੇ ਚਿੱਟੇ ਦਾ ਟੀਕਾ ਲਗਾ ਰਹੇ ਤਿੰਨ ਨਸ਼ੇੜੀ ਕਾਬੂ ਬਠਿੰਡਾ : ਤਲਵੰਡੀ ਸਾਬੋ ਵਿਚ ਤਿੰਨ ਨਸ਼ੇੜੀਆਂ ਵੱਲੋਂ ਇਕ ਨਬਾਲਗ ਬੱਚੇ ਦੇ ਚਿੱਟੇ ਦਾ ਟੀਕਾ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਵਿਅਕਤੀਆਂ ਵੱਲੋਂ ਜਦੋਂ ਬੱਚੇ ਦੇ ਚਿੱਟੇ ਦਾ ਟੀਕਾ ਲਗਾਇਆ ਜਾ ਰਿਹਾ ਸੀ ਤਾਂ ਇਸ ਦੀ ਵੀਡੀਓ ਬਣਾ ਕੇ ਕਿਸੇ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ । ਇਸ ਘਟਨਾ ਦਾ ਪਤਾ ਲੱਗਣ ਬਾਅਦ ਪੁਲਿਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਨਬਾਲਗ ਬੱਚੇ ਦੇ ਚਿੱਟੇ ਦਾ ਟੀਕਾ ਲਗਾਏ ਜਾਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਵਿੱਚ ਡੂੰਘੀ ਚਿੰਤਾ ਪਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ’ਚ ਤਿੰਨ ਨਸ਼ੇੜੀਆਂ ਵੱਲੋਂ ਇੱਕ ਨਬਾਲਗ ਬੱਚੇ ਦੇ ਚਿੱਟੇ ਦਾ ਟੀਕਾ ਲਗਾਇਆ ਜਾ ਰਿਹਾ ਸੀ ।ਇਸ ਦੌਰਾਨ ਹੀ ਕਿਸੇ ਨੇ ਇਸਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਜਦੋਂ ਪੁਲਿਸ ਨੂੰ ਇਸ ਮਾਮਲੇ ਦਾ ਪਤਾ ਲੱਗਾ ਤਾ ਉਨਾਂ ਤੁਰੰਤ ਵੀਡੀਓ ਵਿਚ ਨਜ਼ਰ ਆ ਰਹੇ ਚਿੱਟੇ ਦਾ ਟੀਕਾ ਲਗਾਉਣ ਵਾਲੇ ਗੱਗੂ ਸਿੰਘ ਪੁੱਤਰ ਅਜਮੇਰ ਸਿੰਘ, ਅਮਨਦੀਪ ਸਿੰਘ ਪੁੱਤਰ ਅਜਮੇਰ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀਆਨ ਤਲਵੰਡੀ ਸਾਬੋ ਨੂੰ ਗ੍ਰਿਫਤਾਰ ਕਰ ਲਿਆ । ਥਾਣਾ ਤਲਵੰਡੀ ਸਾਬੋ ਦੇ ਸਹਾਇਕ ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਉਕਤ ਤਿੰਨਾਂ ਮੁਲਜ਼ਮਾਂ ਨੇ ਨਾਬਾਲਗ ਬੱਚੇ ਨੂੰ ਚਿੱਟੇ ਦਾ ਟੀਕਾ ਲਗਾਇਆ ਸੀ, ਜਿਸ ਕਾਰਨ ਓਵਰਡੋਜ਼ ਨਾਲ ਬੱਚੇ ਦੀ ਮੌਤ ਹੋ ਸਕਦੀ ਸੀ । ਸਹਾਇਕ ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਤਿੰਨੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਥਾਣਾ ਤਲਵੰਡੀ ਸਾਬੋ ਦੀ ਇੰਚਾਰਜ ਸਰਬਜੀਤ ਕੌਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।