post

Jasbeer Singh

(Chief Editor)

Latest update

ਸਕਾਰਪੀਓ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਰਕੇ ਹੋਈ ਤਿੰਨ ਦੀ ਮੌਤ

post-img

ਸਕਾਰਪੀਓ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਰਕੇ ਹੋਈ ਤਿੰਨ ਦੀ ਮੌਤ ਉਤਰਾਖੰਡ, 18 ਦਸੰਬਰ 2025 : ਉੱਤਰਾਖੰਡ ਦੇ ਨੈਨੀਤਾਲ ਵਿਚ ਇਕ ਸਕਾਰਪੀਓ ਕਾਰ 200 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ ਦੇ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। ਉਕਤ ਕਾਰ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਸੀ । ਕਿਹੜੇ ਤਿੰਨ ਦੀ ਹੋਈ ਹੈ ਮੌਤ ਯੂ. ਪੀ. ਰਜਿਸਟ੍ਰੇਸ਼ਨ ਪਲੇਟ ਵਾਲੀ ਇੱਕ ਸਕਾਰਪੀਓ ਜੋ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ ਦੇ ਕਾਰਨ ਵਾਪਰੇ ਹਾਦਸੇ ਵਿਚ ਡਰਾਈਵਰ ਦੀ ਮਾਂ, ਪਤਨੀ ਅਤੇ ਸਾਲੀ ਦੀ ਮੌਤ ਹੋ ਗਈ, ਜਦੋਂ ਕਿ ਕਾਰ ਵਿਚ ਸਵਾਰ ਛੇ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ। ਤਿੰਨ ਔਰਤਾਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਭਵਾਲੀ ਪੁਲਸ ਨੇ ਕਿਹਾ ਕਿ ਇਹ ਹਾਦਸਾ ਸਵੇਰੇ 9.30 ਵਜੇ ਦੇ ਕਰੀਬ ਭਵਾਲੀ-ਅਲਮੋੜਾ ਰਾਸ਼ਟਰੀ ਰਾਜਮਾਰਗ `ਤੇ ਵਾਪਰਿਆ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਮੌਕੇ `ਤੇ ਪਹੁੰਚੀ ਅਤੇ ਸਥਾਨਕ ਲੋਕਾਂ ਨਾਲ ਮਿਲ ਕੇ ਕਾਰ ਵਿਚ ਫਸੇ ਲੋਕਾਂ ਨੂੰ ਬਚਾਇਆ। ਜ਼ਖ਼ਮੀਆਂ ਨੂੰ ਭੇਜਿਆ ਗਿਆ ਹੈ ਸੀ. ਐਚ. ਸੀ. ਸੈਂਟਰ ਜ਼ਖ਼ਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਕਮਿਊਨਿਟੀ ਹੈਲਥ ਸੈਂਟਰ (ਸੀ. ਐਚ. ਸੀ.) ਭੇਜਿਆ ਗਿਆ ਹੈ। ਕੁਝ ਜ਼ਖ਼ਮੀਆਂ ਨੂੰ ਸੁਸ਼ੀਲਾ ਤਿਵਾੜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ । ਸਾਰੇ ਜ਼ਖ਼ਮੀ ਉੱਤਰ ਪ੍ਰਦੇਸ਼ ਅਤੇ ਗੁਜਰਾਤ ਦੇ ਰਹਿਣ ਵਾਲੇ ਹਨ। ਉਹ ਸਵੇਰੇ ਦਰਸ਼ਨ ਲਈ ਕੈਂਚੀ ਧਾਮ ਜਾ ਰਹੇ ਸਨ, ਇਹ ਹਾਦਸਾ ਮੰਦਿਰ ਤੋਂ ਲਗਭਗ 5 ਕਿਲੋਮੀਟਰ ਪਹਿਲਾਂ ਵਾਪਰਿਆ। ਪੁਲਿਸ ਅਨੁਸਾਰ ਕਾਰ ਵਿੱਚ ਸਵਾਰ ਸਾਰੇ ਲੋਕ ਰਿਸ਼ਤੇਦਾਰ ਸਨ ।

Related Post

Instagram