post

Jasbeer Singh

(Chief Editor)

ਝਾਰਖੰਡ ਵਿੱਚ ਇਮਾਰਤ ਡਿੱਗਣ ਨਾਲ ਤਿੰਨ ਮੌਤਾਂ; ਤਿੰਨ ਜ਼ਖ਼ਮੀ

post-img

ਝਾਰਖੰਡ ਵਿੱਚ ਇਮਾਰਤ ਡਿੱਗਣ ਨਾਲ ਤਿੰਨ ਮੌਤਾਂ; ਤਿੰਨ ਜ਼ਖ਼ਮੀ ਦੇਵਘਰ, 7 ਜੁਲਾਈ : ਝਾਰਖੰਡ ਦੇ ਦੇਵਘਰ ਜ਼ਿਲ੍ਹੇ ਵਿਚ ਅੱਜ ਦੋ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਦੇ ਮਲਬੇ ਹੇਠ ਦੱਬਣ ਕਾਰਨ ਘੱਟੋ-ਘੱਟ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਇਮਾਰਤ ਦੇ ਮਲਬੇ ਹੇਠ ਕੁਝ ਹੋਰ ਲੋਕਾਂ ਦੇ ਦੱਬੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਜਿਸ ਕਾਰਨ ਬਚਾਅ ਕਾਰਜ ਜਾਰੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਦੇਵਘਰ ਦੇ ਇਕ ਇਲਾਕੇ ’ਚ ਸਵੇਰੇ ਕਰੀਬ 6 ਵਜੇ ਦੋ ਮੰਜ਼ਿਲਾ ਇਮਾਰਤ ਡਿੱਗ ਗਈ ਅਤੇ ਹੁਣ ਤੱਕ ਚਾਰ ਜਣਿਆਂ ਨੂੰ ਇਸ ਦੇ ਮਲਬੇ ’ਚੋਂ ਸੁਰੱਖਿਅਤ ਕੱਢ ਲਿਆ ਗਿਆ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ.) ਦੀ ਟੀਮ ਨੂੰ ਬਚਾਅ ਕਾਰਜਾਂ ਲਈ ਲਗਾਇਆ ਗਿਆ ਹੈ। ਦੇਵਘਰ ਦੇ ਸਬ-ਡਿਵੀਜ਼ਨਲ ਪੁਲੀਸ ਅਧਿਕਾਰੀ ਰਿਤਵਿਕ ਸ੍ਰੀਵਾਸਤਵ ਨੇ ਪੀਟੀਆਈ ਨੂੰ ਦੱਸਿਆ, ‘ਹੁਣ ਤੱਕ ਚਾਰ ਲੋਕਾਂ ਨੂੰ ਮਲਬੇ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਕੁਝ ਹੋਰਾਂ ਦੇ ਹਾਲੇ ਵੀ ਫਸੇ ਹੋਣ ਦਾ ਖਦਸ਼ਾ ਹੈ। ਘਟਨਾ ਵਾਲੀ ਥਾਂ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।’

Related Post

Instagram