post

Jasbeer Singh

(Chief Editor)

Punjab

ਦਹਿਸ਼ਤੀ ਹਮਲੇ ’ਚ ਤਿੰਨ ਮਜ਼ਦੂਰਾਂ ਦੀ ਮੌਤ ਅਤੇ ਚਾਰ ਹੋਰ ਜ਼ਖਮੀ

post-img

ਦਹਿਸ਼ਤੀ ਹਮਲੇ ’ਚ ਤਿੰਨ ਮਜ਼ਦੂਰਾਂ ਦੀ ਮੌਤ ਅਤੇ ਚਾਰ ਹੋਰ ਜ਼ਖਮੀ ਸ੍ਰੀਨਗਰ : ਜੰਮੂ-ਕਸ਼ਮੀਰ ਦੇ ਗੰਦਰਬਲ ਜਿ਼ਲ੍ਹੇ ’ਚ ਦਹਿਸ਼ਤੀ ਹਮਲੇ ’ਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਦਹਿਸ਼ਤਗਰਦਾਂ ਨੇ ਜਿ਼ਲ੍ਹੇ ਦੇ ਗੁੰਡ ਖੇਤਰ ਵਿੱਚ ਸੁਰੰਗ ਦੀ ਉਸਾਰੀ ਦਾ ਕੰਮ ਕਰ ਰਹੀ ਇਕ ਨਿੱਜੀ ਕੰਪਨੀ ਦੇ ਕੈਂਪ ’ਤੇ ਗੋਲੀਬਾਰੀ ਕੀਤੀ। ਅਪੁਸ਼ਟ ਰਿਪੋਰਟਾਂ ਮੁਤਾਬਕ ਦਹਿਸ਼ਤਗਰਦਾਂ ਦੇ ਹਮਲੇ ਵਿੱਚ ਛੇ ਵਿਅਕਤੀ ਮਾਰੇ ਗਏਹਨ, ਜਿਨ੍ਹਾਂ ਵਿੱਚ ਇਕ ਡਾਕਟਰ ਵੀ ਸ਼ਾਮਲ ਹੈ। ਹਾਲਾਂਕਿ ਦੇਰ ਰਾਤ ਤੱਕ ਅਧਿਕਾਰਤ ਤੌਰ ’ਤੇ ਇਸ ਦੀ ਪੁਸ਼ਟੀ ਨਹੀਂ ਹੋਈ। ਪੁਲੀਸ ਅਤੇ ਫੌਜ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਦਹਿਸ਼ਤਗਰਦਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹਮਲੇ ਦੀ ਨਿਖੇਧੀ ਕੀਤੀ ਹੈ।

Related Post