post

Jasbeer Singh

(Chief Editor)

National

ਇੱਕੋ ਪਰਿਵਾਰ ਦੇ ਤਿੰਨ ਜਣ ਰੀਲ ਬਣਾਉਂਦੇ ਬਣਾਉਂਦੇ ਟ੍ਰੇਨ ਦੀ ਚਪੇਟ ਵਿਚ ਆਉਣ ਕਾਰਨ ਉਤਰੇ ਮੌਤ ਦੇ ਘਾਟ

post-img

ਇੱਕੋ ਪਰਿਵਾਰ ਦੇ ਤਿੰਨ ਜਣ ਰੀਲ ਬਣਾਉਂਦੇ ਬਣਾਉਂਦੇ ਟ੍ਰੇਨ ਦੀ ਚਪੇਟ ਵਿਚ ਆਉਣ ਕਾਰਨ ਉਤਰੇ ਮੌਤ ਦੇ ਘਾਟ ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਵਿਅਕਤੀ ਰੇਲਵੇ ਟਰੈਕ `ਤੇ ਰੀਲਾਂ (ਵੀਡੀਓ) ਬਣਾਉਂਦੇ ਸਮੇਂ ਟ੍ਰੈਕ `ਤੇ ਟਰੇਨ ਦੀ ਲਪੇਟ `ਚ ਆ ਦੇ ਮਾੇ ਗਏ, ਜਿਸ ਵਿਚ 2 ਸਾਲ ਦਾ ਬੱਚਾ ਵੀ ਸ਼ਾਮਲ ਹੈ, ਜਦੋਂ ਕਿ ਰੀਲ ਬਣਾ ਰਿਹਾ ਵਿਅਕਤੀ ਮਾਮੂਲੀ ਜ਼ਖਮੀ ਹੋ ਗਿਆ। ਸੂਚਨਾ ਮਿਲਣ `ਤੇ ਜੀਆਰਪੀ ਨੇ ਮੌਕੇ `ਤੇ ਪਹੁੰਚ ਕੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਮੁਹੰਮਦ ਅਹਿਮਦ (26), ਉਸ ਦੀ ਪਤਨੀ ਆਇਸ਼ਾ (24) ਅਤੇ ਪੁੱਤਰ ਅਬਦੁੱਲਾ (2) ਵਜੋਂ ਹੋਈ ਹੈ। ਇਹ ਸਾਰੇ ਲਾਹੌਰਪੁਰ ਮੁਹੱਲਾ ਸ਼ੇਖ ਟੋਲਾ ਦੇ ਰਹਿਣ ਵਾਲੇ ਸਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਚਾਰੇ ਵਿਅਕਤੀ ਰੇਲਵੇ ਟਰੈਕ ’ਤੇ ਰੀਲਾਂ ਬਣਾ ਰਹੇ ਸਨ। ਉਸੇ ਸਮੇਂ ਟਰੇਨ ਆ ਗਈ, ਪਰ ਰੀਲ ਬਣਾਉਣ ਦੇ ਜੋਸ਼ `ਚ ਉਸ ਨੇ ਟਰੇਨ ਦੀ ਆਵਾਜ਼ ਨਹੀਂ ਸੁਣੀ।ਅਜਿਹੇ `ਚ ਪਤੀ-ਪਤਨੀ ਅਤੇ ਉਨ੍ਹਾਂ ਦੇ 2 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਆਪਣੇ ਮੋਬਾਈਲ ਤੋਂ ਵੀਡੀਓ ਬਣਾ ਰਿਹਾ ਵਿਅਕਤੀ ਜ਼ਖਮੀ ਹੋ ਗਿਆ ਹੈ। ਇਹ ਰੇਲ ਹਾਦਸਾ ਹਰਗਾਂਵ ਰੇਲਵੇ ਲਾਈਨ `ਤੇ ਕੀਓਤੀ ਪਿੰਡ ਨੇੜੇ ਵਾਪਰਿਆ। ਪੁਲਿਸ ਮੁਤਾਬਕ ਸਾਰੇ ਮ੍ਰਿਤਕਾਂ ਦੀ ਪਛਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਪੁਲੀਸ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਲੋਕ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ ਅਤੇ ਉਥੋਂ 40ਵਾਂ ਮੇਲਾ ਦੇਖਣ ਲਈ ਪਿੰਡ ਕੇਵਤੀ ਗਏ ਸਨ।ਪੁਲਸ ਮੁਤਾਬਕ ਮਾਮਲੇ ਦੀ ਹਰ ਸੰਭਵ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ `ਚ ਮਾਮਲਾ ਦਰਜ ਕਰ ਲਿਆ ਹੈ।

Related Post

Instagram