post

Jasbeer Singh

(Chief Editor)

Punjab

ਗੁਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਲੋਕ ਗ੍ਰਿਫ਼ਤਾਰ : ਡੀ. ਜੀ. ਪੀ.

post-img

ਗੁਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਲੋਕ ਗ੍ਰਿਫ਼ਤਾਰ : ਡੀ. ਜੀ. ਪੀ. ਚੰਡੀਗੜ੍ਹ : ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀਨੌਂ ਦੀ ਗਲੀ ਵਿੱਚ 9 ਅਕਤੂਬਰ ਨੂੰ ਦਿਨ ਦਿਹਾੜੇ ਚਾਰ ਅਣਪਛਾਤੇ ਹਮਲਾਵਰਾਂ ਵੱਲੋਂ ਗੁਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਕਤਲ ਪਿੱਛੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦਾ ਹੱਥ ਹੋ ਸਕਦਾ ਹੈ । ਜਾਂਚ ਵਿਚ ਅੰਮ੍ਰਿਤਪਾਲ ਦਾ ਨਾਮ ਸਾਹਮਣੇ ਆਇਆ ਹੈ।ਡੀ. ਜੀ. ਪੀ. ਪੰਜਾਬ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ ਕਿ ਇਸ ਮਾਮਲੇ ਵਿਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਵਿਦੇਸ਼ ਵਿਚ ਬੈਠੇ ਲੋਕਾਂ ਨੇ ਕਤਲ ਦੀ ਯੋਜਨਾ ਬਣਾਈ ਸੀ। ਅਰਸ਼ ਡੱਲਾ ਕਤਲਕਾਂਡ ਦਾ ਮਾਸਟਰਮਾਈਂਡ ਹੈ ।

Related Post