post

Jasbeer Singh

(Chief Editor)

National

ਰਾਜਸਥਾਨ ਦੇ ਹਨੂੰਮਾਨਗੜ੍ਹ ਜਿ਼ਲੇ ਵਿਚ ਕਾਰ ਨਹਿਰ ਵਿਚ ਡਿੱਗਣ ਨਾਲ ਤਿੰਨ ਦੀ ਮੌਤ

post-img

ਰਾਜਸਥਾਨ ਦੇ ਹਨੂੰਮਾਨਗੜ੍ਹ ਜਿ਼ਲੇ ਵਿਚ ਕਾਰ ਨਹਿਰ ਵਿਚ ਡਿੱਗਣ ਨਾਲ ਤਿੰਨ ਦੀ ਮੌਤ ਰਾਜਸਥਾਨ : ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਜਿੱਥੇ ਕਾਰ ਦੇ ਨਹਿਰ ਵਿੱਚ ਡਿੱਗਣ ਨਾਲ ਪਿਤਾ, ਪੁੱਤਰ ਅਤੇ ਪੋਤੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਾਠੀ ਖੇੜਾ ਦਾ ਰਹਿਣ ਵਾਲਾ ਇਮਾਮ ਮਰਗੂਬ ਆਲਮ ਆਪਣੇ ਬੇਟੇ ਨੂੰ ਕਾਰ ਚਲਾਉਣਾ ਸਿਖਾ ਰਿਹਾ ਸੀ। ਉਸ ਦੇ ਨਾਲ 5 ਸਾਲ ਦਾ ਪੋਤਾ ਵੀ ਸੀ। ਇਸ ਦੌਰਾਨ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਖਿੜਕੀ ਦੇ ਸ਼ੀਸ਼ੇ ਨਹੀਂ ਖੁੱਲ੍ਹ ਸਕੇ ਅਤੇ ਦਮ ਘੁਟਣ ਕਾਰਨ ਤਿੰਨਾਂ ਦੀ ਮੌਕੇ `ਤੇ ਹੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ `ਤੇ ਪਹੁੰਚੀ ਡਿਜਾਸਟਰ ਮੈਨੇਜਮੈਂਟ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ। ਮ੍ਰਿਤਕਾਂ ਦੀ ਪਛਾਣ ਸਾਨੀਬ ਅਲੀ (18), ਇਮਾਮ ਮਰਗੂਬ ਆਲਮ (52) ਅਤੇ ਮੁਹੰਮਦ ਹਸਨੈਨ (5) ਵਜੋਂ ਹੋਈ ਹੈ। ਸਾਰੇ ਰਾਠੀ ਖੇੜਾ ਪਿੰਡ ਦੇ ਰਹਿਣ ਵਾਲੇ ਸਨ। ਸਾਨੀਬ ਅਲੀ ਇਮਾਮ ਮਰਗੌਬ ਆਲਮ ਦੇ ਛੋਟੇ ਪੁੱਤਰ ਸਨ। ਮੁਹੰਮਦ ਹਸਨੈਨ ਗੁਲਾਬ ਮੁਸਤਫਾ ਦਾ ਪੁੱਤਰ ਸੀ। ਗੁਲਾਬ ਮੁਸਤਫਾ ਮਰਗੂਬ ਆਲਮ ਦਾ ਵੱਡਾ ਪੁੱਤਰ ਹੈ। ਮੁਸਤਫਾ ਮਲੋਟ ਵਿੱਚ ਸਥਿਤ ਇੱਕ ਮਸਜਿਦ ਵਿੱਚ ਮੌਲਵੀ ਹੈ।

Related Post