ਤਿੰਨ ਕੈਦੀ ਜੰਮੂ ਦੇ ਆਰ. ਐਸ. ਪੁਰਾ ਨਿਰੀਖਣ ਘਰ ਵਿਚੋਂ ਹੋਏ ਫ਼ਰਾਰ
- by Jasbeer Singh
- February 17, 2026
ਤਿੰਨ ਕੈਦੀ ਜੰਮੂ ਦੇ ਆਰ. ਐਸ. ਪੁਰਾ ਨਿਰੀਖਣ ਘਰ ਵਿਚੋਂ ਹੋਏ ਫ਼ਰਾਰ ਜੰਮੂ, 17 ਫਰਵਰੀ 2026 : ਭਾਰਤ ਦੇਸ਼ ਦੇ ਜੰਮੂ ਕਸ਼ਮੀਰ ਸੂਬੇ ਵਿਖੇ ਬਣੇ ਜੰਮੂ ਆਰ. ਐਸ. ਪੁਰਾ ਨਿਰੀਖਣ ਘਰ ਵਿਚੋਂ ਤਿੰਨ ਕੈਦੀਆਂ ਦੇ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋਣ ਦਾ ਪਤਾ ਚੱਲਿਆ ਹੈ। ਕਦੋਂ ਵਾਪਰੀ ਘਟਨਾ ਮਿਲੀ ਜਾਣਕਾਰੀ ਅਨੁਸਾਰ ਜੰਮੂ ਦੇ ਆਰ. ਐਸ. ਪੁਰਾ ਨਿਰੀਖਣ ਘਰ ਵਿਚੋਂ ਜੋ ਤਿੰਨ ਕੈਦੀਆਂ ਦੇ ਫਰਾਰ ਹੋਣ ਦਾ ਪਤਾ ਚੱਲਿਆ ਹੈ ਵਿਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਤਿੰਨ ਕੈਦੀ ਸ਼ਾਮਲ ਹਨ। ਜਿਨ੍ਹਾਂ ਵਲੋਂ ਨਿਰੀਖਣ ਘਰ ਵਿਚ ਡਿਊਟੀ ਤੇ ਤਾਇਨਾਤ ਪੁਲਸ ਮੁਲਾਜਮਾਂ ਤੇ ਹਮਲਾ ਕਰਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਉਕਤ ਘਟਨਾ ਬੀਤੀ ਸ਼ਾਮ 5 : 15 ਵਜੇ ਦੇ ਕਰੀਬ ਵਾਪਰੀ ਜਦੋਂ ਕੈਦੀਆਂ ਨੇ ਕਥਿਤ ਤੌਰ `ਤੇ ਪੁਲਸ ਮੁਲਾਜ਼ਮਾਂ `ਤੇ ਹਮਲਾ ਕੀਤਾ ਅਤੇ ਇਮਾਰਤ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ । ਕੌਣ ਹਨ ਤਿੰਨੋ ਜਣੇ ਨਿਰੀਖਣ ਘਰ ਵਿਚੋਂ ਜੋ ਤਿੰਨ ਕੈਦੀ ਫਰਾਰ ਹੋਏ ਹਨ ਵਿਚ ਆਰ. ਐਸ. ਪੁਰਾ ਦੇ ਦਬਲੇਹਾਰ ਦੇ ਰਹਿਣ ਵਾਲੇ ਕਰਨਜੀਤ ਸਿੰਘ ਉਰਫ਼ ਗੁੱਗਾ ਅਤੇ ਮੁਹੰਮਦ ਸੁਨਾ-ਉੱਲ੍ਹਾ ਅਤੇ ਅਹਿਸਾਨ ਅਨਵਰ ਸ਼ਾਮਲ ਹਨ ਤੇ ਦੋਵੇਂ ਪਾਕਿਸਤਾਨੀ ਨਾਗਰਿਕ ਹਨ। ਪੁਲਸ ਨੇ ਘਟਨਾ ਦਾ ਨੋਟਿਸ ਲੈਂਦਿਆਂ ਮਾਮਲਾ ਦਰਜ ਕਰਕੇ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਭਗੌੜੇ ਕੈਦੀਆਂ ਨੂੰ ਫੜਨ ਲਈ ਟੀਮਾਂ ਵੱਖ-ਵੱਖ ਥਾਵਾਂ `ਤੇ ਛਾਪੇਮਾਰੀ ਕਰ ਰਹੀਆਂ ਹਨ।
