post

Jasbeer Singh

(Chief Editor)

Punjab

ਮੋਟਰਸਾਈਕਲ ਸਵਾਰ ਸਕੂਲੀ ਬੱਚਿਆਂ ਨਾਲ ਵਾਪਰੇ ਭਿਆਨਕ ਸੜਕੀ ਹਾਦਸੇ ਵਿਚ ਤਿੰਨ ਵਿਦਿਆਰਥੀ ਹੋਏ ਗੰਭੀਰ ਫੱਟੜ

post-img

ਮੋਟਰਸਾਈਕਲ ਸਵਾਰ ਸਕੂਲੀ ਬੱਚਿਆਂ ਨਾਲ ਵਾਪਰੇ ਭਿਆਨਕ ਸੜਕੀ ਹਾਦਸੇ ਵਿਚ ਤਿੰਨ ਵਿਦਿਆਰਥੀ ਹੋਏ ਗੰਭੀਰ ਫੱਟੜ ਅੰਮ੍ਰਿਤਸਰ : ਪੰਜਾਬ ਦੇ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ਨੇੜੇ ਸਥਿਤ ਪਿੰਡ ਉਗਰ ਔਲਖ ਵਿਖੇ ਮੋਟਰਸਾਈਕਲ ਸਵਾਰ ਸਕੂਲੀ ਬੱਚਿਆਂ ਨਾਲ ਇੱਕ ਵੱਡਾ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਹਾਦਸੇ ’ਚ ਤਿੰਨ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਸਕੂਲ ਦੀ ਛੁੱਟੀ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਦਸਵੀਂ ਜਮਾਤ ਦੇ ਤਿੰਨ ਵਿਦਿਆਰਥੀਆਂ ਦੀ ਆਟੋ ਦੇ ਨਾਲ ਟੱਕਰ ਹੋ ਗਈ । ਦੱਸਣਯੋਗ ਹੈ ਕਿ ਇਸ ਹਾਦਸੇ ਦੇ ਕਾਰਨ ਦਸਵੀਂ ਜਮਾਤ ਦੇ ਤਿੰਨ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਦੋ ਸਕੂਲੀ ਬੱਚਿਆਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਹਨਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ। ਉੱਥੇ ਹੀ ਤੀਸਰੇ ਸਕੂਲੀ ਬੱਚੇ ਦਾ ਅਜਨਾਲਾ ਦੇ ਸਿਵਲ ਹਸਪਤਾਲ ਦੇ ਵਿੱਚ ਹੀ ਇਲਾਜ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਪੁਲਿਸ ਵੱਲੋਂ ਪਿਛਲੇ ਕਈ ਸਮੇਂ ਤੋਂ ਲਗਾਤਾਰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਨਾਬਾਲਿਗ ਸਕੂਲੀ ਬੱਚਿਆਂ ਨੂੰ ਮੋਟਰਸਾਈਕਲ ਨਾ ਦਿੱਤੇ ਜਾਣ ਪਰ ਉਸ ਦੇ ਬਾਵਜੂਦ ਵੀ ਕੁਝ ਮਾਪੇ ਆਪਣੇ ਬੱਚਿਆਂ ਪ੍ਰਤੀ ਜਾਗਰੂਕ ਨਹੀਂ ਹੋ ਰਹੇ ਅਤੇ ਲਗਾਤਾਰ ਕਾਨੂੰਨ ਦੇ ਹੁਕਮਾਂ ਦੀ ਪਾਲਣਾ ਨਾ ਕਰਦੇ ਹੋਏ ਆਪਣੇ ਬੱਚਿਆਂ ਨੂੰ ਮੋਟਰਸਾਈਕਲ ਦੇ ਰਹੇ ਹਨ ਜਿੱਥੇ ਮੋਟਰਸਾਈਕਲਾਂ ਉੱਪਰ ਦੋ ਦੋ ਤਿੰਨ ਤਿੰਨ ਬੱਚੇ ਚੜ ਕੇ ਸਕੂਲਾਂ ਵਿੱਚ ਜਾਂਦੇ ਹਨ ਜਿਸ ਦੇ ਚੱਲਦੇ ਹੀ ਇਹ ਸੜਕ ਹਾਦਸੇ ਵਾਪਰਦੇ ਹਨ ਅਤੇ ਜਿਸ ਦੀ ਤਾਜ਼ਾ ਮਿਸਾਲ ਤੁਹਾਡੇ ਸਾਹਮਣੇ ਹੈ।

Related Post