ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਹੋਈ ਤਿੰਨ ਨੌਜਵਾਨਾਂ ਦੀ ਮੌਤ
ਜਲੰਧਰ, 8 ਅਗਸਤ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਮਕਸੂਦਾਂ ਬਾਈਪਾਸ ਹਾਈਵੇ ਅੱਜ ਸਵੇਰ ਵੇਲੇ ਇਕ ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ (Death) ਹੋਈ ਹੈ ।
ਕੀ ਕਾਰਨ ਰਿਹਾ ਸੜਕ ਹਾਦਸਾ ਵਾਪਰਨ ਦਾ
ਮਿਲੀ ਜਾਣਕਾਰੀ ਅਨੁਸਾਰ ਮਕਸੂਦਾਂ ਬਾਈਪਾਸ ਹਾਈਵੇ ਤੇ ਜੋ ਅੱਜ ਸਵੇਰ ਵੇਲੇ ਇਕ ਕਾਰ ਸੜਕ 'ਤੇ ਖੜ੍ਹੇ ਟਰੱਕ ਨਾਲ ਟਕਰਾ ਕੇ ਚਕਨਾਚੂਰ ਹੋ ਗਈ ਵਾਲੇ ਵਾਪਰੇ ਸੜਕ ਹਾਦਸੇ (Road accidents) ਵਿਚ ਕਾਰ ਵਿਚ ਮੌਜੂਦ ਜਿਨ੍ਹਾਂ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ ਦੀ ਪਛਾਣ ਕਰਨ ਲਈ ਪੁਲਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਤੱਖਦਰਸ਼ੀਆਂ ਮੁਤਾਬਕ ਕਾਰ ਬਹੁਤ ਤੇਜ ਰਫ਼ਤਾਰ 'ਤੇ ਸੀ ਅਤੇ ਖੜ੍ਹੇ ਟਰੱਕ ਨਾਲ ਟਕਰਾ ਗਈ ਤੇ ਫਿਰ ਡਿਵਾਈਡਰ ਨਾਲ ਜਾ ਟਕਰਾਈ ।
ਟਰੱਕ ਸੜਕ ਵਿਚਕਾਰ ਛੱਡ ਕੇ ਡਰਾਈਵਰ ਫ਼ਰਾਰ
ਸੜਕ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਆਪਣਾ ਵਾਹਨ ਹਾਈਵੇਅ ਦੇ ਵਿਚਕਾਰ ਹੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਹੈ । ਹਾਦਸਾਗ੍ਰਸਤ ਕਾਰ (Car accident) ਅਤੇ ਸੜਕ `ਤੇ ਖੜ੍ਹੇ ਟਰੱਕ ਕਾਰਨ ਹਾਈਵੇਅ `ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ । ਦੇਖਦਿਆਂ ਹੀ ਦੇਖਦਿਆਂ ਦੋਵਾਂ ਪਾਸਿਆਂ ਤੋਂ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ `ਤੇ ਪਹੁੰਚੀ ਅਤੇ ਸਭ ਤੋਂ ਪਹਿਲਾਂ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾਉਣ ਅਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਗਈ ।
ਪੁਲਸ ਨੇ ਲਾਸ਼ਾਂ ਕਬਜ਼ੇ ’ਚ ਲੈ ਕੇ ਕਰ ਦਿੱਤੀ ਹੈ ਜਾਂਚ ਸ਼ੁਰੂ
ਪੁਲਸ ਨੇ ਲੋਕਾਂ ਦੀ ਮਦਦ ਨਾਲ ਕਾਰ ’ਚ ਫਸੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ । ਇਸ ਤੋਂ ਬਾਅਦ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ (Postmortem) ਲਈ ਹਸਪਤਾਲ ਭੇਜ ਦਿੱਤਾ ਗਿਆ । ਪੁਲਸ ਮ੍ਰਿਤਕਾਂ ਦੀ ਪਛਾਣ ਕਰਨ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਮੌਕੇ `ਤੇ ਮੌਜੂਦ ਲੋਕਾਂ ਤੋਂ ਵੀ ਘਟਨਾ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ।
