
ਕੰਮ ਕਾਜ ਤੇ ਨਜਰ ਰੱਖਣ ਲਈ ਪੰਜਾਬ ਸਰਕਾਰ ਨੇ ਲਗਵਾਏ ਸਬ-ਰਜਿਸਟਰਾਰ ਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਸੀ. ਸੀ.
- by Jasbeer Singh
- January 24, 2025

ਕੰਮ ਕਾਜ ਤੇ ਨਜਰ ਰੱਖਣ ਲਈ ਪੰਜਾਬ ਸਰਕਾਰ ਨੇ ਲਗਵਾਏ ਸਬ-ਰਜਿਸਟਰਾਰ ਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਸੀ. ਸੀ. ਟੀ. ਵੀ. ਕੈਮਰੇ ਚੰਡੀਗੜ੍ਹ : ਪੰਜਾਬ ਭਰ ਵਿਚ ਸਬ-ਰਜਿਸਟਰਾਰ ਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਰੋਜ਼ਾਨਾ ਕੀਤੇ ਜਾਣ ਵਾਲੇ ਕੰਮ ਕਾਜ ਤੇ ਨਜ਼ਰ ਰੱਖਣ ਲਈ ਚਾਰ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਹ ਕੈਮਰੇ ਦੋ ਦਫ਼ਤਰ ਦੇ ਬਾਹਰੀ ਪਾਸੇ ਅਤੇ ਦੋ ਕੈਮਰੇ ਦਫ਼ਤਰ ਵਿਚ ਲਗਾਏ ਜਾਣਗੇ । ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਚਲਦਿਆਂ ਕੈਮਰਿਆਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਪੂਰੇ ਦਫ਼ਤਰ ਦੀ ਨਿਗਰਾਨੀ ਕੀਤੀ ਜਾ ਸਕੇ । ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਰਜਿਸਟਰਾਰ ਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਲੱਗਣ ਨਾਲ ਡਿਪਟੀ ਕਮਿਸ਼ਨਰ ਵਲੋਂ ਕੰਮ ਵਾਲੇ ਸਮੇਂ ਦੌਰਾਨ ਚੈਕ ਕੀਤਾ ਜਾ ਸਕੇਗਾ ਕਿ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰ ਵਿੱਚ ਉਪਲੱਬਧ ਹੋ ਕੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਜਾਂ ਨਹੀਂ ਅਤੇ ਇਹ ਵੀ ਵੇਖਿਆ ਜਾ ਸਕੇਗਾ ਕਿ ਪਬਲਿਕ ਨੂੰ ਵਸੀਕੇ ਦਰਜ ਕਰਵਾਉਣ ਵਿੱਚ ਕੋਈ ਔਖਿਆਈ ਤਾਂ ਨਹੀਂ ਆ ਰਹੀ ।