post

Jasbeer Singh

(Chief Editor)

National

ਆਪਣੀ ਇਜ਼ੱਤ ਬਚਾਉਣ ਲਈ ਨਰਸ ਨੇ ਬਲੇਡ ਨਾਲ ਕੱਟਿਆ ਡਾਕਟਰ ਦਾ ਗੁਪਤ ਅੰਗ

post-img

ਆਪਣੀ ਇਜ਼ੱਤ ਬਚਾਉਣ ਲਈ ਨਰਸ ਨੇ ਬਲੇਡ ਨਾਲ ਕੱਟਿਆ ਡਾਕਟਰ ਦਾ ਗੁਪਤ ਅੰਗ ਬਿਹਾਰ : ਭਾਰਤ ਦੇ ਬਿਹਾਰ ਸੂਬੇ ਦੇ ਸਮਸਤੀਪੁਰ ਜਿ਼ਲ੍ਹੇ ਵਿੱਚ ਇੱਕ ਨਰਸ ਨੇ ਆਪਣੀ ਇੱਜ਼ਤ ਬਚਾਉਣ ਲਈ ਇੱਕ ਨਰਸਿੰਗ ਹੋਮ ਦੇ ਡਾਕਟਰ ਦੇ ਗੁਪਤ ਅੰਗ `ਤੇ ਬਲੇਡ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਮਸਤੀਪੁਰ ਦੇ ਇੱਕ ਨਰਸਿੰਗ ਹੋਮ ਦੇ ਡਾਕਟਰ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਨਰਸਿੰਗ ਹੋਮ ਵਿੱਚ ਕੰਮ ਕਰਦੀ ਨਰਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਨਰਸ ਨੇ ਹਿੰਮਤ ਦਿਖਾਉਂਦੇ ਹੋਏ ਸਵੈ-ਰੱਖਿਆ ਲਈ ਡਾਕਟਰ `ਤੇ ਬਲੇਡ ਨਾਲ ਹਮਲਾ ਕਰ ਦਿੱਤਾ। ਉਸਨੇ ਹਮਲਾ ਕਰਕੇ ਉਸਦੇ ਗੁਪਤ ਅੰਗਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਉੱਥੋਂ ਭੱਜਣ ਵਿੱਚ ਕਾਮਯਾਬ ਹੋ ਗਈ। ਹਾਲਾਂਕਿ ਦੋਸ਼ੀ ਨੇ ਨਰਸ ਦਾ ਪਿੱਛਾ ਕੀਤਾ, ਪਰ ਉਹ ਭੱਜ ਕੇ ਖੇਤ `ਚ ਲੁਕ ਗਈ ਅਤੇ 112 `ਤੇ ਕਾਲ ਕਰਕੇ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ `ਤੇ ਮੌਕੇ `ਤੇ ਪਹੁੰਚੀ ਪੁਲਸ ਨੇ ਡਾਕਟਰ ਨੂੰ ਉਸ ਦੇ ਦੋ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ। ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਮੁਸਰੀ ਘਰੜੀ ਇਲਾਕੇ ਦੇ ਇੱਕ ਨਿੱਜੀ ਹਸਪਤਾਲ ਦਾ ਹੈ, ਜਿੱਥੇ ਸ਼ਰਾਬ ਦੇ ਨਸ਼ੇ ਵਿੱਚ ਇੱਕ ਡਾਕਟਰ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਘਿਨੌਣੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸਡੀਪੀਓ ਸੰਜੇ ਕੁਮਾਰ ਪਾਂਡੇ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਜ਼ਖ਼ਮੀ ਡਾਕਟਰ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਵੈ-ਰੱਖਿਆ ਵਿਚ ਨਰਸ ਨੇ ਡਾਕਟਰ ਦੇ ਗੁਪਤ ਅੰਗ `ਤੇ ਬਲੇਡ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਐਸਡੀਪੀਓ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਇਸ ਘਟਨਾ ਵਿੱਚ ਡਾਕਟਰ ਸੰਜੇ ਕੁਮਾਰ ਅਤੇ ਉਸ ਦੇ ਦੋ ਸਾਥੀ ਸੁਨੀਲ ਕੁਮਾਰ ਗੁਪਤਾ ਅਤੇ ਅਵਧੇਸ਼ ਕੁਮਾਰ ਸ਼ਾਮਲ ਸਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

Related Post